ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਗੁਰੂ ਘਰ ਦੇ ਅਨਿੰਨ ਸੇਵਕ ਡਾ: ਜਗਜੀਤ ਕੌਰ (ਗੁਨਤਾਸ ਹਸਪਤਾਲ, ਬਟਾਲਾ) ਸੰਤੋਖ ਸਿੰਘ ਢਿੱਲੋਂ, ਬਾਪੂ ਸੰਤੋਖ ਸਿੰਘ ਬਟਾਲਾ, ਰੁਬਾਨੀ ਕੌਰ ਢਿੱਲੋਂ (ਅਮਰੀਕਾ) ਅਤੇ ਹਰਨੂਰ ਕੌਰ ਢਿੱਲੋਂ (ਅਮਰੀਕਾ) ਪਰਿਵਾਰ ਵਲੋਂ ਗੁਰੂ ਸਾਹਿਬ ਦੀ ਬੇਅੰਤ ਬਖਸ਼ਿਸ਼ਾਂ ਦੇ ਸ਼ੁਕਰਾਨੇ ਵਜੋਂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ, ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ 10 ਏ. ਸੀ. ਸੇਵਾ ਵਜੋਂ ਭੇਟ ਕੀਤੇ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਬੁਤਾਲਾ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉਪਰੰਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਜਿੱਥੇ ਡਾ: ਜਗਜੀਤ ਕੌਰ ਪਰਿਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ, ਉੱਥੇ ਪਰਿਵਾਰ ਵਲੋਂ ਵੱਖ-ਵੱਖ ਸਮੇਂ 'ਤੇ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਜਿਕਰਯੋਗ ਹੈ ਕਿ ਡਾ: ਜਗਜੀਤ ਕੌਰ ਪਰਿਵਾਰ, ਪਹਿਲਾਂ ਵੀ ਤਕਰੀਬਨ 18 ਲੱਖ ਰੁਪਏ ਦੀ ਲਾਗਤ ਨਾਲ ਟਾਟਾ-1112 (ਮਿੰਨੀ ਟਰੱਕ) ਵੀ ਗੁਰਦੁਆਰਾ ਸਾਹਿਬ ਲਈ ਭੇਟ ਕਰ ਚੁੱਕੇ ਹਨ | ਇਸ ਮੌਕੇ ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਉਂਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਸੁੱਚਾ ਸਿੰਘ ਵਡਾਲਾ, ਦਵਿੰਦਰ ਸਿੰਘ ਭੱਟੀਵਾਲ, ਬਿਕਰਮਜੀਤ ਸਿੰਘ ਖਜ਼ਾਨਚੀ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਬਲਜਿੰਦਰ ਸਿੰਘ ਗਹਿਰੀ, ਹਰਪ੍ਰੀਤ ਸਿੰਘ ਆਨੰਦ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਹਰਦੀਪ ਸਿੰਘ, ਜੋਗਿੰਦਰ ਸਿੰਘ ਪਾਇਲਟ, ਰਣਜੀਤ ਸਿੰਘ, ਸਰਬਜੀਤ ਸਿੰਘ ਪੱਡਾ, ਮਨਿੰਦਰ ਸਿੰਘ ਭੁੱਲਰ, ਜੋਗਾ ਸਿੰਘ, ਹਰਦੀਪ ਸਿੰਘ, ਜਸਬੀਰ ਸਿੰਘ ਖੱੱਬੇ ਰਾਜਪੂਤਾਂ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ ਅਤੇ ਹੋਰ ਹਾਜ਼ਰ ਸਨ |