22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਅਜਨਾਲਾ ਚੁਗਾਵਾਂ ਸੜਕ ਦੇ ਨਵੀਨੀਕਰਨ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ-ਕੁਲਦੀਪ ਸਿੰਘ ਧਾਲੀਵਾਲ

ਅਜੀਤ ਡੈਸਕ 16-06-2025
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਰਿਵਿਊ ਅਤੇ ਆਉਣ ਵਾਲੇ ਸਮੇਂ 'ਚ ਕਰਵਾਏ ਜਾਣ ਵਾਲੇ ਕੰਮਾਂ ਦੀ ਰੂਪ ਰੇਖਾ ਉਲੀਕਣ ਲਈ ਸਥਾਨਿਕ ਸ਼ਹਿਰ 'ਚ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਵਿਖੇ ਸ਼ਹਿਰ ਦੇ ਪਤਵੰਤਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ |
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਅਜਨਾਲਾ ਸ਼ਹਿਰ ਦਾ ਸੁੰਦਰੀਕਰਨ ਕਰਦਿਆਂ ਜਿੱਥੇ ਪਾਰਕਾਂ ਦਾ ਨਵ-ਨਿਰਮਾਣ ਕਰਵਾਇਆ ਜਾਵੇਗਾ ਉੱਥੇ ਹੀ ਅਜਨਾਲਾ ਚੁਗਾਵਾਂ ਸੜਕ ਦੇ ਨਵੀਨੀਕਰਨ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇਗਾ | ਉਨ੍ਹਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਫ਼ੋਨ 'ਤੇ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਕੰਮ ਦੀ ਕੁਆਲਿਟੀ ਦਾ ਬਰਾਬਰ ਧਿਆਨ ਰੱਖਿਆ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਅਜਨਾਲਾ ਚੁਗਾਵਾਂ ਸੜਕ ਦੇ ਪ੍ਰੀਮਿਕਸ ਦਾ ਕੰਮ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ ਅਤੇ ਜੇਕਰ ਕੋਈ ਠੇਕੇਦਾਰ ਆਪਣੇ ਕੰਮ ਵਿਚ ਕੁਤਾਹੀ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਮੰਤਰੀ ਸ. ਧਾਲੀਵਾਲ ਨੇ ਅਜਨਾਲਾ ਸ਼ਹਿਰ 'ਚ ਸਟਰੀਟ ਲਾਈਟਾਂ ਲਗਾਉਣ, ਪਾਰਕ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਸਟੇਡੀਅਮ ਬਣਾਉਣ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਕਮੇਟੀ ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ, ਭਾਈ ਕਾਬਲ ਸਿੰਘ ਸ਼ਾਹਪੁਰ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ, ਸ਼ਿਵਦੀਪ ਸਿੰਘ ਚਾਹਲ, ਵਪਾਰ ਮੰਡਲ ਚੇਅਰਮੈਨ ਰਮੇਸ਼ ਮਹਾਜਨ, ਇੰਸ: ਕੁਲਦੀਪ ਸਿੰਘ, ਅਮਿੱਤ ਪੁਰੀ, ਗੁਰਦੀਪ ਸਿੰਘ ਫ਼ੌਜੀ, ਦਿਲਬਾਗ ਸਿੰਘ ਘੁੱਲੀ, ਮੂਰਤਾ ਸਿੰਘ ਅਤੇ ਦਲਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇਜੀ ਜਮਾਂਬੰਦੀ, ਫਰਦ, ਇੰਤਕਾਲ ਆਦਿ ਕੰਮ ਆਨਲਾਈਨ ਕਰ ਕੇ ਸਰਕਾਰ ਨੇ ਇਤਿਹਾਸਕ ਫੈਸਲਾ ਕੀਤਾ-ਚੇਅਰਮੈਨ ਸੁਰਜੀਤ ਸਿੰਘ ਕੰਗ... ਅਗਲੀ ਖ਼ਬਰ ਕੱਥੂਨੰਗਲ ਵਿਖੇ ਹੋਈ ਸੰਵਿਧਾਨ ਬਚਾਓ ਰੈਲੀ 'ਚ ਵੱਡੀ ਗਿਣਤੀ ਕਾਂਗਰਸੀ ਆਗੂ, ਵਰਕਰ ਤੇ ਸਰਪੰਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।