ਤਰਸਿੱਕਾ, 15 ਜੂਨ (ਅਤਰ ਸਿੰਘ ਤਰਸਿੱਕਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਬਾਬਾ ਸਿਧਾਣਾ ਜੀ ਦੇ ਤਪ ਅਸਥਾਨ ਡੇਹਰੀਵਾਲਾ ਵਿਖੇ ਸਲਾਨਾ ਜੋੜ ਮੇਲਾ ਬਾਬਾ ਹਰਭਜਨ ਸਿੰਘ ਮੁੱਖ ਸੇਵਾਦਾਰ ਦੀ ਰਾਹਨੁਮਾਈ ਹੇਠ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਿਆ | ਜਿਸ 'ਚ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰੀਆਂ | ਇਸ ਮੌਕੇ ਪਹਿਲੀ ਵਾਰ ਪਿੰਡ ਡੇਹਰੀਵਾਲਾ ਦੀ ਪ੍ਰਮਿੰਦਰ ਸਿੰਘ ਔਜਲਾ ਸਰਪੰਚ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਨੇ ਪਿੰਡ ਤੇ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਲਈ ਪ੍ਰਸ਼ਾਦ ਦੇ ਰੂਪ 'ਚ ਇਕ ਨਿਵੇਕਲੀ ਪਿਰਤ ਪਾਉਂਦਿਆਂ ਸਮੂਹ ਸੰਗਤ ਨੂੰ ਇਕ ਹਜ਼ਾਰ ਤੋਂ ਵੱਧ ਛਾਂਦਾਰ ਬੂਟੇ ਵੰਡੇ ਗਏ | ਇਸ ਉਪਰਾਲੇ ਦੀ ਪਿੰਡ ਵਾਸੀਆਂ ਵਲੋਂ ਗ੍ਰਾਮ ਪੰਚਾਇਤ ਡੇਹਰੀਵਾਲ ਦੀ ਭਰਪੂਰ ਪ੍ਰਸੰਸਾ ਕੀਤੀ ਗਈ | ਇਸ ਮੌਕੇ ਪ੍ਰਮਜੀਤ ਸਿੰਘ ਔਜਲਾ ਸਾਬਕਾ ਸਰਪੰਚ ਡੇਹਰੀਵਾਲਾ, ਮਨਪ੍ਰੀਤ ਸਿੰਘ ਸਾਬਕਾ ਸਰਪੰਚ ਡੇਹਰੀਵਾਲਾ, ਜਗਿੰਦਰ ਸਿੰਘ ਸਕੱਤਰ, ਮਾਸਟਰ ਗੁਰਮੀਤ ਸਿੰਘ ਡੇਹਰੀਵਾਲ, ਇੰਸਪੈਕਟਰ ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਅੰਗਰੇਜ਼ ਸਿੰਘ, ਗੋਪਾਲ ਸਿੰਘ, ਰਣਜੀਤ ਸਿੰਘ, ਗ਼ੁਲਾਬ ਸਿੰਘ ਗੁਰਦੀਪ ਸਿੰਘ ਮੈਂਬਰ ਪੰਚਾਇਤ, ਤੇ ਜਗਜੀਤ ਸਿੰਘ ਮੈਂਬਰ ਪੰਚਾਇਤ ਆਦਿ ਸੇਵਕਾਂ ਨੇ ਹਾਜ਼ਰੀਆਂ ਭਰੀਆਂ | ਗੁਰੂ ਕਾ ਲੰਗਰ ਅਤੁੱਟ ਵਰਤਿਆ |