ਰਮਦਾਸ, 15 ਜੂਨ (ਜਸਵੰਤ ਸਿੰਘ ਵਾਹਲਾ)-ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲ ਦਲ ਵਿਚ ਫਸਦੀ ਜਾ ਰਹੀ ਹੈ ਜਿਸ ਨਾਲ ਨੌਜਵਾਨ ਮੌਤ ਦੇ ਮੂੰਹ ਪੈ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਘੋਨੇਵਾਹਲਾ ਵਿਖੇ ਸ: ਚਰਨ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ | ਕੰਵਰਪ੍ਰਤਾਪ ਅਜਨਾਲਾ ਨੇ ਕਿਹਾ ਕਿ ਪੰਜਾਬ ਵਿਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ ਤੇ ਗੈਂਗਸਟਰ ਵਿਦੇਸ਼ ਵਿਚ ਬੈਠੇ ਫੋਨਾਂ 'ਤੇ ਧਮਕੀਆਂ ਦੇ ਕੇ ਫਿਰੌਤੀਆਂ ਮੰਗ ਰਹੇ ਹਨ ਜਿਸ ਕਰਕੇ ਅੱਜ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਦਿੱਤੀਆ ਗਰੰਟੀਆਂ ਵਿਚੋਂ ਇੱਕ ਵੀ ਪੂਰੀ ਨਹੀਂ ਕੀਤੀ ਜਿਸ ਕਰਕੇ ਹਰੇਕ ਵਰਗ ਦੇ ਲੋਕ ਆਪ ਸਰਕਾਰ ਤੋਂ ਦੁਖੀ ਹਨ ਤੇ ਪੰਜਾਬ ਦੇ ਸੂਝਵਾਨ ਲੋਕ ਹੁਣ ਆਪ ਤੋਂ ਖਹਿੜਾ ਛੁਡਾ ਕੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਕਾਂਗਰਸ ਦੇ ਬਲਾਕ ਤੇ ਨਗਰ ਕੌਸਲ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਪੀ.ਏ. ਇੰਦਰਜੀਤ ਸਿੰਘ, ਜਸਪਿੰਦਰ ਸਿੰਘ ਵਾਹਲਾ, ਸਰਪੰਚ ਅਮਰਜੀਤ ਸਿੰਘ ਘੋਨੇਵਾਹਲਾ, ਸੁਰਜੀਤ ਸਿੰਘ ਥਾਣੇਦਾਰ, ਬਲਦੇਵ ਸਿੰਘ ਵਾਹਲਾ, ਤਰਸੇਮ ਸਿੰਘ, ਰਮਦਾਸ ਦੇ ਸ਼ਹਿਰੀ ਪ੍ਰਧਾਨ ਦਿਲਬਾਗ ਸਿੰਘ, ਸਕੱਤਰ ਸਿੰਘ, ਮੰਨੂ ਵਾਹਲਾ, ਪੰਚ ਹੀਰਾ, ਦਇਆ ਸਿੰਘ, ਫੌਜੀ ਬਲਵਿੰਦਰ ਸਿੰਘ ਜੱਟਾ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਤੇਜਿੰਦਰ ਸਿੰਘ ਪੰਚ, ਅਰਜਨ ਸਿੰਘ, ਸ਼ਾਮਾ, ਰਾਜੂ, ਮਨਦੀਪ ਸਿੰਘ, ਜੀਤ ਸਿੰਘ, ਰਾਜੂ ਮਸੀਹ ਪੰਚ ਆਦਿ ਹਾਜ਼ਰ ਸਨ |