22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

'ਆਪ' ਦੀ ਸਰਕਾਰ ਸੂਬੇ 'ਚ ਕਾਨੂੰਨ ਵਿਵਸਥਾ ਬਹਾਲ ਰੱਖਣ ਵਿਚ ਅਸਫ਼ਲ ਰਹੀ- ਪ੍ਰਤਾਪ ਬਾਜਵਾ

ਅਜੀਤ ਡੈਸਕ 16-06-2025
ਜੈਂਤੀਪੁਰ, 15 ਜੂਨ (ਭੁਪਿੰਦਰ ਸਿੰਘ ਗਿੱਲ)-ਬਟਾਲਾ ਨਜ਼ਦੀਕੀ ਪਿੰਡ ਜੈਂਤੀਪੁਰ ਵਿਚ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਪ੍ਰਧਾਨਗੀ ਹੇਠ ਸੰਵਿਧਾਨ ਬਚਾਓ ਰੈਲੀ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਅਰੁਣਾ ਚੌਧਰੀ, ਅਸ਼ੋਕ ਚੌਧਰੀ, ਵਿਧਾਇਕ ਕੁਲਬੀਰ ਸਿੰਘ ਜੀਰਾ, ਪੰਜਾਬ ਜਨਰਲ ਸਕੱਤਰ ਸੰਦੀਪ ਸੰਧੂ, ਸੀਨੀਅਰ ਆਗੂ ਸੁਖਵਿੰਦਰ ਸਿੰਘ ਡੈਨੀ ਜੰਡਿਆਲਾ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਅਮਿਤ ਵਿਜ ਆਦਿ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸੀ ਆਗੂ ਤੇ ਵਰਕਰ ਇਕ ਪਲੇਟਫਾਰਮ 'ਤੇ ਇਕੱਠੇ ਹੋਣ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਕੰਮ ਕਰਨ | ਇਸ ਮੌਕੇ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਆਪਣੇ ਹੱਕਾਂ ਲਈ ਆਵਾਜ ਬੁਲੰਦ ਕਰ ਰਹੇ ਕਿਸਾਨਾਂ, ਮੁਲਾਜਮਾਂ ਅਤੇ ਮਜਦੂਰਾਂ ਦੇ ਸੰਘਰਸ਼ ਨੂੰ ਦਬਾਉਣ ਲਈ ਹੱਥਕੰਡੇ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਦੀ ਹਰ ਧੱਕੇਸਾਹੀ ਦਾ ਮੂੰਹ ਤੋੜ ਜਵਾਬ ਦੇਵੇਗੀ | ਇਸ ਮੌਕੇ ਸੰਬੋਧਨ ਕਰਦਿਆਂ ਐਡ. ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਉਹ ਬਟਾਲਾ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਕੰਮ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ | ਅਮਨਦੀਪ ਜੈਂਤੀਪੁਰ ਨੇ ਆਏ ਸਾਰੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਐਡ. ਅਮਨਦੀਪ ਜੈਂਤੀਪੁਰ ਨੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡਿਪਟੀ ਮੇਅਰ ਚੰਦਰਕਾਂਤਾ, ਵਿਜੇ ਕੁਮਾਰ ਬਿੱਲੂ, ਮਨਦੀਪ ਸਿੰਘ ਰੰਗੜ ਨੰਗਲ, ਜਸਕਰਨ ਸਿੰਘ ਕਾਹਲੋਂ, ਕੌਂਸਲਰ ਹਰਿੰਦਰ ਸਿੰਘ, ਕੌਂਸਲਰ ਸੁੱਚਾ ਸਿੰਘ, ਕੌਂਸਲਰ ਬਾਵਾ ਸਿੰਘ, ਕੌਂਸਲਰ ਰਾਣੂ ਸੇਖੜੀ, ਕੌਂਸਲਰ ਅਨਿਲ ਕੁਮਾਰ ਸੇਖੜੀ, ਕੌਂਸਲਰ ਸੁਧੀਰ ਚੰਦਾ, ਕੌਂਸਲਰ ਸਰਦੂਲ ਸਿੰਘ, ਕੌਂਸਲਰ ਜਰਮਨਜੀਤ ਸਿੰਘ ਬਾਜਵਾ ਅਸ਼ੋਕ ਕੁਮਾਰ, ਅਜੈਪਾਲ ਸਿੰਘ, ਗੋਪਾਲ ਦਾਸ, ਬਲਵਿੰਦਰ ਸਿੰਘ, ਸਤਿੰਦਰ ਸਿੰਘ ਜਾਂਗਲਾ, ਓਮਕਾਰ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ, ਹਰਜੋਤ ਸਿੰਘ, ਸਰਬਜੀਤ ਸਿੰਘ, ਰਜਿੰਦਰ ਸਿੰਘ, ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨ ਨਈਅਰ, ਨਰੇਸ ਕਪੂਰ, ਸੰਜੀਵ ਖੋਸਲਾ, ਗੁਲਸ਼ਨ ਕੁਮਾਰ, ਸਵਰਨ ਮੁੱਢ, ਰਮੇਸ਼ ਕੁਮਾਰ, ਲਾਲ ਭੱਲਾ, ਰਜਿੰਦਰ ਸਿੰਘ, ਸਤਨਾਮ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪੀਰ ਬਾਬਾ ਗੁੱਗਾ ਜਾਹਰ ਵੀਰ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਪੰਜਾਬ ਦੇ ਸੂਝਵਾਨ ਲੋਕ ਆਪ ਤੋਂ ਖਹਿੜਾ ਛੁਡਾ ਕੇ ਕਾਂਗਰਸ ਦੀ ਸਰਕਾਰ ਬਣਾਉੇਣ ਲਈ ਉਤਾਵਲੇ -ਕੰਵਰਪ੍ਰਤਾਪ ਅਜਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।