22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਈਸਾਪੁਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 16-06-2025
ਓਠੀਆਂ, 15 ਜੂਨ (ਗੁਰਵਿੰਦਰ ਸਿੰਘ ਛੀਨਾ)-ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਕਰਤਾਰ ਸਿੰਘ ਤੇ ਬਾਬਾ ਵਧਾਵਾ ਸਿੰਘ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਰਖਵਾਏ ਆਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਕਥਾਵਾਚਕ ਅਤੇ ਗੁਰਦੁਆਰਾ ਸਾਹਿਬ ਦੇ ਰਾਗੀ ਭਾਈ ਸਰਬਜੀਤ ਸਿੰਘ ਮੁਹਾਰ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ ਅਤੇ ਹਾੜ ਮਹੀਨੇ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਪ੍ਰਬੰਧਕ ਕਮੇਟੀ ਵਲੋਂ ਆਏ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਗਏ | ਇਸ ਮੌਕੇ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਦਾ ਸਰਾਫ਼ਾ ਬਾਜ਼ਾਰ 3 ਦਿਨ ਰਹੇਗਾ ਬੰਦ ਅਗਲੀ ਖ਼ਬਰ ਸੰਤ ਬਾਬਾ ਤੇਜਾ ਸਿੰਘ ਕਿ੍ਕਟ ਟੂਰਨਾਮੈਂਟ 'ਚ ਅਸੀਮ ਇਲੈਵਨ ਟੀਮ ਰਹੀ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।