15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਦੀ ਜਿੱਤ ਤੈਅ- ਮੰਤਰੀ ਧਾਲੀਵਾਲ

ਅਜੀਤ ਡੈਸਕ 17-06-2025
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਪ੍ਰਤੀ ਲਏ ਗਏ ਇਤਿਹਾਸਿਕ ਫ਼ੈਸਲਿਆਂ ਅਤੇ ਸੂਬੇ ਵਿਚ ਕਰਵਾਏ ਵਿਕਾਸ ਕੰਮਾਂ ਦੇ ਏਜੰਡੇ 'ਤੇ 19 ਜੂਨ ਨੂੰ ਲੁਧਿਆਣਾ 'ਚ ਹੋਣ ਵਾਲੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੈਅ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ 'ਚ ਲੋਕਾਂ ਪ੍ਰਤੀ ਇਤਿਹਾਸਿਕ ਫ਼ੈਸਲੇ ਅਤੇ ਦਿੱਤੀਆਂ ਗਈਆਂ ਹਰ ਵਰਗ ਨੂੰ ਸੁੱਖ ਸਹੂਲਤਾਂ ਕਰਕੇ ਵਿਰੋਧੀ ਧਿਰਾਂ ਕੋਲ ਲੋਕਾਂ ਦੀ ਕਚਹਿਰੀ ਵਿਚ ਜਾਣ ਲਈ ਕੋਈ ਮੁੱਦਾ ਨਾ ਰਹਿਣ ਦੇਣ ਕਰਕੇ ਲੋਕ ਆਮ ਆਦਮੀ ਪਾਰਟੀ ਦੇ ਹੱਕ 'ਚ ਫ਼ਤਵਾ ਦੇਣਗੇ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਿਵਦੀਪ ਸਿੰਘ ਚਾਹਲ, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ, ਸਰਪੰਚ ਧੰਨਵੰਤ ਸਿੰਘ ਧੰਨਾ ਸੈਂਸਰਾ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ, ਗੁਰਨਾਮ ਸਿੰਘ ਕਮੀਰਪੁਰਾ, ਜਗਦੀਪ ਸਿੰਘ ਜੱਗਾ ਘੁੱਕੇਵਾਲੀ ਤੇ ਸਰਪੰਚ ਗੁਰਪਾਲ ਸਿੰਘ ਸੈਂਸਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਸੈਨਿਕ ਸ਼ਹੀਦਾਂ ਪਿੰਡ ਮਹਾਵਾ ਤੋਂ ਆਰਮੀ ਵਲੋਂ ਵੀਰ ਨਾਰੀ ਟੀਮ ਦੀ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।