15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸਾਹਿਬ ਸੈਨਿਕ ਸ਼ਹੀਦਾਂ ਪਿੰਡ ਮਹਾਵਾ ਤੋਂ ਆਰਮੀ ਵਲੋਂ ਵੀਰ ਨਾਰੀ ਟੀਮ ਦੀ ਸ਼ੁਰੂਆਤ

ਅਜੀਤ ਡੈਸਕ 17-06-2025
ਅਟਾਰੀ, 16 ਜੂਨ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਮਹਾਵਾ ਦੇ ਗੁਰਦੁਆਰਾ ਸਾਹਿਬ ਸੈਨਿਕ ਸ਼ਹੀਦਾਂ ਵਿਖੇ ਆਰਮੀ ਦੀ 113 ਇੰਜੀਨੀਅਰ ਰੈਜੀਮੈਂਟ ਦੇ ਲੈਫਟੀਨੈਂਟ ਕਰਨਲ ਐੱਮ. ਭਰਤ ਅਤੇ ਕੈਪਟਨ ਗੁਰਨੂਰ ਸਿੰਘ ਬੇਦੀ ਦੀ ਅਗਵਾਈ ਹੇਠ ਆਰਮੀ ਦੇ ਉੱਚ ਅਧਿਕਾਰੀ ਅਤੇ ਸਾਬਕਾ ਫੌਜ ਦੇ ਅਫਸਰ ਵੱਡੀ ਗਿਣਤੀ ਵਿਚ ਪਹੁੰਚੇ, ਜਿਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕਰਨ ਤੋਂ ਬਾਅਦ ਸ਼ਹੀਦ ਹੋਏ ਆਰਮੀ ਦੇ ਸੈਨਿਕਾਂ ਦੀ ਬਣਾਈ ਗਈ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਉਨ੍ਹਾਂ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ ਅਤੇ ਆਰਮੀ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ | ਵੀਰ ਨਾਰੀ ਟੀਮ ਦੀ ਸ਼ੁਰੂਆਤ ਕਰਨ ਮੌਕੇ ਮੀਟਿੰਗ ਵਿਚ 113 ਇੰਜੀਨੀਅਰ ਰੈਜੀਮੈਂਟ, ਸਾਬਕਾ ਸੈਨਿਕ ਤੇ ਉੱਚ ਅਧਿਕਾਰੀ ਵੱਡੀ ਗਿਣਤੀ ਵਿਚ ਮੌਜੂਦ ਸਨ, ਜਿਨ੍ਹਾਂ ਵਲੋਂ ਵੀਰ ਨਾਰੀ ਟੀਮ ਵਿਚ ਨਿਯੁਕਤੀਆਂ ਕੀਤੀਆਂ ਗਈਆਂ | ਲੈਫਟੀਨੈਂਟ ਕਰਨਲ ਐੱਮ. ਭਰਤ, ਕੈਪਟਨ ਗੁਰਨੂਰ ਸਿੰਘ ਬੇਦੀ ਤੇ ਸੂਬੇਦਾਰ ਮੇਜਰ ਗੁਰਦੇਵ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਵੀਰ ਨਾਰੀ ਟੀਮ ਆਰਮੀ ਸ਼ਹੀਦਾਂ ਦੇ ਪਰਿਵਾਰਾਂ ਅਤੇ ਸੇਵਾ ਮੁਕਤ ਹੋਏ ਸਾਰੇ ਸੈਨਿਕਾਂ ਦੇ ਪਰਿਵਾਰਾਂ ਨੂੰ ਵੀ ਮਿਲੇਗੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਵਿਚ ਪੂਰੀ ਮਦਦ ਕੀਤੀ ਜਾਵੇਗੀ | ਇਸ ਮੌਕੇ ਸੂਬੇਦਾਰ ਰਾਮ ਲਾਲ ਬਾਂਸਲ, ਕੈਪਟਨ ਲਾਭ ਸਿੰਘ, ਆਰਮੀ ਅਫਸਰ ਜੱਸਾ ਸਿੰਘ, ਗ੍ਰੰਥੀ ਬਾਬਾ ਜਸਵੰਤ ਸਿੰਘ, ਗੁਰਵਿੰਦਰ ਸਿੰਘ, ਕੈਪਟਨ ਰਣਜੀਤ ਸਿੰਘ, ਕੈਪਟਨ ਗੁਰਭੇਜ ਸਿੰਘ, ਕੈਪਟਨ ਪੰਜਾਬ ਸਿੰਘ, ਕੈਪਟਨ ਲਾਭ ਸਿੰਘ, ਸੂਬੇਦਾਰ ਜੱਸਾ ਸਿੰਘ, ਕੁਲਦੀਪ ਸਿੰਘ, ਸੋਨੀ ਸਿੰਘ, ਗੁਰਪ੍ਰੀਤ ਸਿੰਘ, ਰਮਨ ਸਿੰਘ ਤੇ ਕਮੇਟੀ ਵਲੋਂ ਆਰਮੀ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਦੀ ਜਿੱਤ ਤੈਅ- ਮੰਤਰੀ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।