15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਕੱਥੂਨੰਗਲ ਰੈਲੀ ਦੀ ਕਾਮਯਾਬੀ ਦਾ ਸਿਹਰਾ ਹਲਕਾ ਮਜੀਠਾ ਦੇ ਲੋਕਾਂ ਦੇ ਸਿਰ ਜਾਂਦਾ ਹੈ- ਸੱਚਰ

ਅਜੀਤ ਡੈਸਕ 17-06-2025
ਕੱਥੂਨੰਗਲ/ ਜੇਠੂਵਾਲ 16 ਜੂਨ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਕੱਥੂਨੰਗਲ ਵਿਚ ਹਲਕਾ ਇੰਚਾਰਜ ਭਗਵੰਤ ਪਾਲ ਸੱਚਰ ਦੀ ਅਗਵਾਈ ਵਿਚ ਕੀਤੀ ਗਈ ਸੰਵਿਧਾਨ ਬਚਾਓ ਰੈਲੀ ਜਿਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ , ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਤੇ ਹੋਰਨਾਂ ਆਗੂਆਂ ਵਲੋਂ ਵੀ ਸੰਬੋਧਨ ਕੀਤਾ ਗਿਆ ਸੀ | ਇਸ ਸੰਬੰਧੀ ਅੱਜ ਭਗਵੰਤ ਪਾਲ ਸਿੰਘ ਸੱਚਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੱਲ ਦੀ ਹੋਈ ਰੈਲੀ ਬਾਰੇ ਕਿਹਾ ਕਿ ਇੰਨੀ ਤਪਦੀ ਗਰਮੀ ਦੇ ਬਾਵਜੂਦ ਤੇ ਝੋਨੇ ਦੀ ਬਿਜਾਈ ਦਾ ਸੀਜ਼ਨ ਹੋਣ ਦੇ ਕਾਰਨ ਵੀ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ | ਸੱਚਰ ਨੇ ਕਿਹਾ ਕਿ ਮੈਂ ਸਮੂਹ ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਵਰਕਰਾਂ ਤੇ ਆਮ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿ ਜਿਨ੍ਹਾਂ ਨੇ ਬੇਮਿਸਾਲ ਇਕੱਠ ਕਰਕੇ ਕਾਂਗਰਸ ਦੀ ਸਮੁੱਚੀ ਆਈ ਹੋਈ ਹਾਈਕਮਾਂਡ ਨੂੰ ਮਜੀਠਾ ਹਲਕੇ ਵਿਚ ਆਪਣੀ ਲੋਕਪਿ੍ਯਤਾ ਦਾ ਸਬੂਤ ਦਿੱਤਾ, ਮੈਂ ਹਮੇਸ਼ਾਂ ਮਜੀਠਾ ਹਲਕੇ ਦੇ ਲੋਕਾਂ ਦਾ ਰਿਣੀ ਰਹਾਂਗਾ | ਸੱਚਰ ਨੇ ਸਵਿੰਦਰ ਸਿੰਘ ਕੱਥੂਨੰਗਲ ਦਾ ਵੀ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੇਰੇ 'ਤੇ ਵਿਸ਼ਵਾਸ ਪ੍ਰਗਟ ਕਰਦਿਆਂ ਅਗਾਮੀ 2027 ਦੀਆਂ ਚੋਣਾਂ ਵਿਚ ਮੇਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਵਾਅਦਾ ਕਰਦਿਆਂ ਕਿਹਾ ਕਿ ਮੈਂ ਹਰ ਤਰ੍ਹਾਂ ਦੇ ਨਾਲ ਆਪਣੇ ਭਤੀਜੇ ਸੱਚਰ ਦੇ ਨਾਲ ਚਟਾਨ ਵਾਂਗ ਖੜਾ ਹਾਂ | ਇਸ ਮੌਕੇ ਬਲਾਕ ਕਾਂਗਰਸ ਮਜੀਠਾ ਦੇ ਪ੍ਰਧਾਨ ਨਵਤੇਜਪਾਲ ਸਿੰਘ ਸੋਹੀਆ, ਮਜੀਠਾ ਸ਼ਹਿਰੀ ਦੇ ਪ੍ਰਧਾਨ ਨਵਦੀਪ ਸਿੰਘ ਸੋਨਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਨੇ ਵੱਖ-ਵੱਖ ਕੇਸਾਂ 'ਚ ਲੋੜੀਂਦੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਪਿਸਟਲ, ਕਾਰ, ਮੋਟਰਸਾਈਕਲ ਤੇ ਮੋਬਾਈਲ ਕੀਤੇ... ਅਗਲੀ ਖ਼ਬਰ ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।