15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਰੈਲੀ 'ਚ ਲੋਕਾਂ ਨੇ ਸ਼ਾਮਿਲ ਹੋ ਕੇ ਸੱਚਰ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਦਾ ਸਬੂਤ ਦਿੱਤਾ- ਸੋਨਾ

ਅਜੀਤ ਡੈਸਕ 17-06-2025
ਜੇਠੂਵਾਲ/ਕੱਥੂਨੰਗਲ, 16 ਜੂਨ (ਮਿੱਤਰਪਾਲ ਸਿੰਘ ਰੰਧਾਵਾ, ਦਲਵਿੰਦਰ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਵਲੋਂ ਪਿੰਡ ਕੱਥੂਨੰਗਲ ਵਿਖੇ ਹੋਈ ਸੰਵਿਧਾਨ ਬਚਾਓ ਰੈਲੀ 'ਚ ਲੋਕਾਂ ਨੇ ਵੱਡੀ ਗਿਣਤੀ 'ਚ ਸ਼ਾਮਿਲ ਹੋ ਕੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਨਾਲ ਚਟਾਨ ਵਾਂਗ ਖੜ੍ਹੇ ਹੋਣ ਦਾ ਸਬੂਤ ਦਿੱਤਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਨਵਦੀਪ ਸਿੰਘ ਸੋਨਾ ਕਾਂਗਰਸ ਪਾਰਟੀ ਸ਼ਹਿਰੀ ਦੇ ਪ੍ਰਧਾਨ ਨੇ ਕੀਤਾ | ਉਨ੍ਹਾਂ ਰੈਲੀ ਨੂੰ ਸਫਲ ਬਣਾਉਣ ਲਈ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬਧ ਕੀਤਾ ਤੇ ਕਾਂਗਰਸ ਹਾਈਕਮਾਂਡ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਆਗੂਆਂ ਵਲੋਂ ਭਗਵੰਤ ਪਾਲ ਸਿੰਘ ਸੱਚਰ ਨੂੰ 2027 'ਚ ਹੋਣ ਵਾਲੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਨੁਮਾਇੰਦਗੀ ਦੇਣ ਦੀ ਥਾਪੜਾ ਦਿੱਤਾ ਹੈ, ਉਸ ਨਾਲ ਹਲਕੇ ਦੇ ਆਗੂਆਂ ਤੇ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ ਹਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਜਿੱਤ ਹਾਸਿਲ ਕਰੇਗਾ- ਜੱਗਾ ਮਜੀਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।