15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 17-06-2025
ਅਟਾਰੀ, 16 ਜੂਨ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਮੈਨੇਜਰ ਜਥੇਦਾਰ ਹਰਵਿੰਦਰ ਸਿੰਘ ਵੇਰਕਾ ਨੇ ਗੱਲਬਾਤ ਕਰਦੇ ਦੱਸਿਆ ਕਿ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ | ਗੁਰਦੁਆਰਾ ਸਾਹਿਬ ਵਿਖੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਪੰਥ ਪ੍ਰਸਿੱਧ ਰਾਗੀ-ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਸ਼ੁਭ ਦਿਹਾੜੇ 'ਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਮੈਨੇਜਰ ਹਰਵਿੰਦਰ ਸਿੰਘ ਵੇਰਕਾ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਅੰਮਿ੍ਤ ਦੀ ਦਾਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਮੈਨੇਜਰ ਰਜਿੰਦਰ ਸਿੰਘ ਅਟਾਰੀ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਜਥੇਦਾਰ ਸਰਬਦਿਆਲ ਸਿੰਘ, ਬਾਬਾ ਬੁੱਢਾ ਸਾਹਿਬ ਹਸਪਤਾਲ ਦੇ ਸੁਪਰਵਾਈਜ਼ਰ ਸੁਰਿੰਦਰ ਸਿੰਘ, ਪਾਰਸ ਸਿੰਘ ਜੰਡਿਆਲਾ, ਐੱਨ.ਵਾਈ.ਐੱਸ ਹਸਪਤਾਲ ਦੇ ਡਾਇਰੈਕਟਰ ਸੰਜੀਵ ਸ਼ਰਮਾ, ਅਕਾਊਾਟੈਂਟ ਐਸਜੀਪੀਸੀ ਗੁਰਦੀਪ ਸਿੰਘ ਸਾਂਘਣਾ, ਜਥੇਦਾਰ ਹਰਦੀਪ ਸਿੰਘ ਅਟਾਰੀ, ਗੁਰਦੁਆਰਾ ਸੰਨ ਸਾਹਿਬ ਦੇ ਮੈਨੇਜਰ ਹਰਭਜਨ ਸਿੰਘ, ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ, ਸਰਪੰਚ ਅਜਮੇਰ ਸਿੰਘ ਘਰਿੰਡੀ, ਸੁਰਿੰਦਰ ਸਿੰਘ ਸਰਹਾਲੀ, ਪ੍ਰਚਾਰਕ ਬਲਵਿੰਦਰ ਸਿੰਘ ਝਬਾਲ, ਪ੍ਰਚਾਰਕ ਰਾਜਵੀਰ ਸਿੰਘ ਮੰਡਿਆਲਾ, ਫਤਿਹ ਸਿੰਘ ਕੱਲੇਵਾਲ, ਸੰਨੀ ਸਿੰਘ ਹੁਸ਼ਿਆਰ ਨਗਰ, ਇੰਸਪੈਕਟਰ ਸੁਖਦੇਵ ਸਿੰਘ, ਹਰਜੀਤ ਸਿੰਘ ਭੁਸੇ, ਨਿਰੰਜਨ ਸਿੰਘ ਬੋਪਾਰਾਏ, ਮੇਲੇ ਵਿੱਚ ਸਾਥ ਦੇਣ, ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਅਤੇ ਆਏ ਮਹਿਮਾਨਾਂ ਨੂੰ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸ਼ੁਭ ਦਿਹਾੜੇ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਵੱਖ-ਵੱਖ ਪਕਵਾਨਾਂ ਦੇ ਅਤੁੱਟ ਲੰਗਰ ਲਗਾਏ ਗਏ |
ਪਿਛਲੀ ਖ਼ਬਰ ਮਾਨ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਰਾਜ ਦੌਰਾਨ ਪੰਜਾਬ ਦਾ ਵਿਕਾਸ ਦੀ ਥਾਂ ਵਿਨਾਸ਼ ਕੀਤਾ- ਕੰਵਰਪ੍ਰਤਾਪ ਸਿੰਘ ਅਜਨਾਲਾ ਅਗਲੀ ਖ਼ਬਰ ਰੈਲੀ 'ਚ ਲੋਕਾਂ ਨੇ ਸ਼ਾਮਿਲ ਹੋ ਕੇ ਸੱਚਰ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਦਾ ਸਬੂਤ ਦਿੱਤਾ- ਸੋਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।