15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਮਾਨ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਰਾਜ ਦੌਰਾਨ ਪੰਜਾਬ ਦਾ ਵਿਕਾਸ ਦੀ ਥਾਂ ਵਿਨਾਸ਼ ਕੀਤਾ- ਕੰਵਰਪ੍ਰਤਾਪ ਸਿੰਘ ਅਜਨਾਲਾ

ਅਜੀਤ ਡੈਸਕ 17-06-2025
ਰਮਦਾਸ, 16 ਜੂਨ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਨੇ ਪੰਜਾਬ ਦਾ ਤਿੰਨ ਸਾਲ ਦੇ ਆਪਣੇ ਰਾਜ ਦੌਰਾਨ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ ਸਗੋਂ ਜੋ ਕਾਂਗਰਸ ਵੇਲੇ ਵਿਕਾਸ ਦੇ ਕੰਮ ਚੱਲ ਰਹੇ ਸਨ ਉਹ ਸਭ ਬੰਦ ਕਰ ਦਿੱਤੇ, ਜਿਸ ਕਰਕੇ ਪੰਜਾਬ ਵਿਕਾਸ ਪੱਖੋਂ ਬਹੁਤ ਪੱਛੜ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਰਹੱਦੀ ਪਿੰਡ ਘੋਨੇਵਾਹਲਾ ਦੇ ਤਰਸੇਮ ਸਿੰਘ ਸੇਮਾ, ਸਕੱਤਰ ਸਿੰਘ ਦੇ ਡੇੇਰੇ ਵਾਲੇ ਦੇ ਗ੍ਰਹਿ ਵਿਖੇ ਕੀਤਾ | ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਦੱਸਿਆ ਕਿ ਮੁਹੱਲਾ ਕਲੀਨਿਕਾਂ ਵਿਚ ਗਰੀਬ ਲੋਕਾਂ ਨੂੰ ਕੋਈ ਸਿਹਤ ਦੀ ਸਹੂਲਤ ਨਹੀਂ ਮਿਲ ਰਹੀ ਜਦ ਕਿ ਪਹਿਲੀਆਂ ਬਣੀਆਂ ਇਮਾਰਤਾਂ ਨੂੰ ਰੰਗ ਕਰਕੇ ਮੁਹੱਲਾ ਕਲੀਨਿਕ ਦਾ ਨਾਮ ਦਿੱਤਾ ਗਿਆ ਜੋ ਕਿ ਲੋਕਾਂ ਨਾਲ ਬਹੁਤ ਵੱਡਾ ਮਜਾਕ ਕੀਤਾ ਗਿਆ ਹੈ ਤੇ ਗਰੀਬ ਲੋਕਾਂ ਨੂੰ ਪ੍ਰਾਇਵੇਟ ਹਸਪਤਾਲਾਂ ਵਿਚ ਜਾ ਕੇ ਆਪਣੇ ਮਹਿੰਗੇ ਪੈਸਿਆਂ ਵਿਚ ਇਲਾਜ ਕਰਾਉਣੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ ਤੋਂ ਦੁੱਖੀ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਿਆਰ-ਬਰ-ਤਿਆਰ ਬੈਠੇ ਹਨ | ਇਸ ਮੌਕੇ ਬਲਾਕ ਪ੍ਰਧਾਨ ਤੇ ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਪੀ. ਏ. ਇੰਦਰਜੀਤ ਸਿੰਘ, ਸਰਪੰਚ ਅਮਰਜੀਤ ਸਿੰਘ ਘੋਨੇਵਾਹਲਾ, ਪੰਚ ਬਲਦੇਵ ਸਿੰਘ ਵਾਹਲਾ, ਇੰਦਰਜੀਤ ਸਿੰਘ ਪੀ. ਏ., ਯੂਥ ਆਗੂ ਜਸਪਿੰਦਰ ਸਿੰਘ ਵਾਹਲਾ, ਰਮਦਾਸ ਦੇ ਸ਼ਹਿਰੀ ਪ੍ਰਧਾਨ ਦਿਲਬਾਗ ਸਿੰਘ, ਡਰਾਈਵਰ ਬਲਦੇਵ ਸਿੰਘ, ਥਾਣੇਦਾਰ ਸੁਰਜੀਤ ਸਿੰਘ, ਮਨਦੀਪ ਸਿੰਘ ਮੰਨੂ, ਪੰਚ ਹੀਰਾ, ਫੌਜੀ ਬਲਵਿੰਦਰ ਸਿੰਘ, ਦਿਆ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਤਜਿੰਦਰ ਸਿੰਘ ਪੰਚ, ਅਰਜਨ ਸਿੰਘ, ਸ਼ਾਮਾ, ਰਾਜੂ, ਮਨਦੀਪ ਸਿੰਘ, ਅਜੀਤ ਸਿੰਘ ਤੇ ਰਾਜੂ ਮਸੀਹ ਪੰਚ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਏ. ਐੱਸ. ਆਈ ਕੌਸ਼ਲ ਚੰਦਰ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।