14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਿੰਡ ਉਦੋਕੇ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਅਜੀਤ ਡੈਸਕ 17-06-2025

ਟਾਹਲੀ ਸਾਹਿਬ, 16 ਜੂਨ (ਵਿਨੋਦ ਭੀਲੋਵਾਲ)-ਸਥਾਨਕ ਕਸਬੇ ਤੋਂ ਥੋੜੀ ਦੂਰ ਪਿੰਡ ਉਦੋਕੇ ਖੁਰਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵੀਂ 33ਵਾਂ ਫੁੱਟਬਾਲ ਟੂਰਨਾਮੈਂਟ ਪਿੰਡ ਦੇ ਨੌਜਵਾਨ, ਐੱਨ. ਆਰ. ਆਈ. ਨੌਜਵਾਨ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਕੁੱਲ 40 ਟੀਮਾਂ ਨੇ ਭਾਗ ਲਿਆ, ਟੂਰਨਾਮੈਂਟ ਦੀ ਸ਼ੁਰੂਆਤ ਗੁਰਦੁਆਰਾ ਨਾਗੀਆਣਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਕਵਲਜੀਤ ਸਿੰਘ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਕਰਵਾਈ | ਪੰਜ ਦਿਨ ਚੱਲੇ ਫੁੱਟਬਾਲ ਟੂਰਨਾਮੈਂਟ ਪੰਜਾਬ ਦੀਆਂ ਪਹੁੰਚੀਆਂ ਨਾਮਵਰ ਟੀਮਾਂ ਵਿਚੋਂ ਜਿਸ ਵਿਚ ਪਿੰਡ ਭਿੰਡਰ ਦੀ ਟੀਮ ਨੇ ਜਿੱਤ ਹਾਸਿਲ ਕੀਤੀ | ਮੈਚ ਦੇ ਅਖ਼ੀਰਲੇ ਦਿਨ ਜੇਤੂ ਟੀਮ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਕਵਲਜੀਤ ਸਿੰਘ ਤੇ ਹੋਰ ਮੋਹਤਬਰਾਂ ਨੇ ਜੇਤੂ ਟੀਮ ਨੂੰ ਇਨਾਮ ਤੇ ਯਾਦਗਾਰੀ ਚਿੰਨ੍ਹ ਦੇ ਕਿ ਸਨਮਾਨਿਤ ਕੀਤਾ | ਇਸ ਮੌਕੇ ਤੇ ਸਰਪੰਚ ਸੰਦੀਪ ਸਿੰਘ ਉਦੋਕੇ ਖੁਰਦ, ਹਰੀ ਸਿੰਘ ਸਰਪੰਚ, ਮਨਜਿੰਦਰ ਸਿੰਘ ਕੋਚ, ਸਹਿਜਬੀਰ ਸਿੰਘ, ਹਰਮਨ ਸਿੰਘ, ਹਰਜੋਤ ਸਿੰਘ, ਜਸਵੰਤ ਸਿੰਘ, ਲਾਲਵਿੰਦਰ ਸਿੰਘ ਲਾਲੀ, ਫਤਿਹ ਸਿੰਘ, ਸਰਬਜੀਤ ਸਿੰਘ ਸੈਕਟਰੀ ਅਤੇ ਮੋਹਤਬਰ ਹਾਜ਼ਰ ਸਨ |

ਪਿਛਲੀ ਖ਼ਬਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਬਾਬਾ ਬਾਲਕ ਨਾਥ ਮੰਦਰ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।