ਜਗਦੇਵ ਕਲਾਂ, 16 ਜੂਨ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਤੇ ਬਾਬਾ ਸ੍ਰੀਚੰਦ ਜੀ ਯਾਦ 'ਚ ਪਿੰਡ ਲਸ਼ਕਰੀ ਨੰਗਲ ਵਿਖੇ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਵਾਲਿਆਂ ਦੀ ਅਗਵਾਈ ਹੇਠ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਭਾਈ ਲਖਵਿੰਦਰ ਸਿੰਘ ਗੁਰਦਾਸਪੁਰੀਆ ਕਵੀਸ਼ਰੀ ਜਥਾ, ਭਾਈ ਬਚਿੱਤਰ ਸਿੰਘ ਕਥਾਵਾਚਕ, ਭਾਈ ਜੋਗਾ ਸਿੰਘ ਮੁਹਾਰ ਕਵੀਸ਼ਰੀ ਜਥਾ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਗੁਰੂ ਜਸ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੀਨੀਅਰ ਯੂਥ ਕਾਂਗਰਸ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਦੇਵ ਸਿੰਘ ਬੱਬੂ ਚੇਤਨਪੁਰਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ, ਸਾ. ਸਰਪੰਚ ਜਸਬੀਰ ਸਿੰਘ ਜੱਸ ਕੋਟਲੀ, ਦਲਜੀਤ ਸਿੰਘ ਖਤਰਾਏ ਕਲਾਂ, ਗੁਰਨਾਮ ਸਿੰਘ ਸਲੋਦੀਨ, ਨਵਤੇਜ ਸਿੰਘ ਕੋਟਲੀ, ਗੁਰਵਿੰਦਰ ਸਿੰਘ ਤੇੜਾ, ਗੁਰਪਾਲ ਸਿੰਘ ਪ੍ਰਧਾਨ ਨਗਰ ਕੌਂਸਲ ਰਮਦਾਸ, ਸਰਪੰਚ ਰਾਜਾ ਚੇਤਨਪੁਰਾ ਤੋਂ ਇਲਾਵਾ ਰਾਗੀ, ਢਾਡੀ ਜੱਥਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ, ਹਰਵੰਤ ਸਿੰਘ, ਗੁਰਜੀਤ ਸਿੰਘ, ਸ਼ਮਸ਼ੇਰ ਸਿੰਘ, ਕਰਨਵੀਰ ਸਿੰਘ, ਗੁਰਦੀਪ ਸਿੰਘ ਤੇ ਅਜੈਬ ਸਿੰਘ ਤੇੜਾ ਆਦਿ ਹਾਜ਼ਰ ਸਨ |