14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਅਮਰੀਕਨ ਸੰਸਥਾ ਵਲੋਂ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲਾਇਬ੍ਰੇਰੀ ਦਾ ਉਦਘਾਟਨ

ਅਜੀਤ ਡੈਸਕ 17-06-2025
ਹਰਸਾ ਛੀਨਾ, 16 ਜੂਨ (ਕੜਿਆਲ) -ਸਥਾਨਕ ਬਲਾਕ ਅਧੀਨ ਪੈਂਦੇ ਇਲਾਕੇ ਦੀਆਂ ਸੰਗਤਾਂ ਦੇ ਸ਼ਰਧਾ ਦੇ ਕੇਂਦਰ ਅਤੇ ਸ਼ਹੀਦ ਬਾਬਾ ਭਾਗ ਸਿੰਘ ਦੀ ਯਾਦ ਵਿਚ ਪਿੰਡ ਹਰਸਾ ਛੀਨਾ ਵਿਖੇ ਸਥਾਪਿਤ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸਿੱਖ ਰੈਫਰੈਂਸ ਲਾਇਬ੍ਰੇਰੀ ਸੰਸਥਾ (ਯੂ. ਐੱਸ. ਏ.) ਵਲੋਂ ਸਥਾਪਿਤ ਕੀਤੀ ਲਾਇਬ੍ਰੇਰੀ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਤੇ ਸੰਸਥਾ ਪ੍ਰਬੰਧਕ ਡਾ. ਸਤਪ੍ਰੀਤ ਸਿੰਘ ਛੀਨਾ ਯੂ. ਐੱਸ. ਏ. ਵਲੋਂ ਜੈਕਾਰਿਆਂ ਦੀ ਗੂੰਜ ਵਿਚ ਸਾਂਝੇ ਤੌਰ 'ਤੇ ਕੀਤਾ ਗਿਆ | ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਿੱਖ ਇਤਿਹਾਸ ਅਤੇ ਜਾਣਕਾਰੀ ਭਰਪੂਰ ਕਿਤਾਬਾਂ ਪੜ੍ਹਨ ਦੀ ਭਾਵਪੂਰਨ ਅਪੀਲ ਕੀਤੀ | ਇਸ ਸਮੇਂ ਸਕੱਤਰ ਭਾਈ ਬਿਜੈ ਸਿੰਘ, ਬਾਬਾ ਸਰਵਨ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਤੇਜਬੀਰ ਸਿੰਘ ਦਮਦਮੀ ਟਕਸਾਲ, ਬਾਬਾ ਰਾਜਨ ਸਿੰਘ ਮੌੜੇ, ਕਵੀਸ਼ਰ ਭਾਈ ਸਰਵਨ ਸਿੰਘ ਸ਼ਾਮਨਗਰ, ਨਵਜੋਤ ਸਿੰਘ ਸ਼ਾਮਨਗਰ, ਗਿਆਨੀ ਲਖਬੀਰ ਸਿੰਘ ਤੇੜੀ, ਸਰਦਾਰਨੀ ਰੁਪਿੰਦਰ ਕੌਰ ਛੀਨਾ, ਸਰਪੰਚ ਬਿਕਰਮ ਸਿੰਘ, ਸਰਪੰਚ ਜਗਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸਿੱਖ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਚੋਰਾਂ ਵਲੋਂ ਕਰਿਆਨੇ ਦੀ ਦੁਕਾਨ ਦੇ ਜਿੰਦਰੇ ਤੋੜ ਕੇ ਚੋਰੀ ਅਗਲੀ ਖ਼ਬਰ ਘੱਟ ਗਿਣਤੀ ਲੋਕ ਭਲਾਈ ਸੰਸਥਾ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।