14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੰਜਾਬ ਰੋਡਵੇਜ਼ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 17-06-2025
ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਪੰਜਾਬ ਰੋਡਵੇਜ਼ ਪੈਨਸ਼ਨ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਪ੍ਰਭਜੀਤ ਸਿੰਘ ਕੰਗ ਬਹਾਦਰਪੁਰ ਦੀ ਪ੍ਰਧਾਨਗੀ ਹੇਠ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਧਰਮਸ਼ਾਲਾ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਗਈ, ਜਿਸ ਵਿਚ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਅਹਿਮਦਾਬਾਦ ਵਿਚ ਹਾਦਸਾਗ੍ਰਸਤ ਹੋਏ ਹਵਾਈ ਜਹਾਜ਼ ਵਿਚ ਮਾਰੇ ਗਏ 241 ਯਾਤਰੂਆ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੰਮਿ੍ਤਸਰ ਤੋਂ ਬੁਤਾਲਾ ਚੱਲਣ ਵਾਲੀਆਂ ਬੰਦ ਪਈਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਜੋ ਕਿ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਉਂਦੀਆਂ ਜਾਂਦੀਆਂ-ਲੰਘਦੀਆਂ ਸਨ ਅਤੇ ਸੰਗਤ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਲਈ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਾਉਂਦੀਆਂ ਸਨ, ਨੂੰ ਮੁੜ ਤੋਂ ਚਾਲੂ ਕੀਤਾ ਜਾਵੇ | ਇਸ ਮੌਕੇ ਚੇਅਰਮੈਨ ਮੰਗਲ ਸਿੰਘ, ਵਾਈਸ ਚੇਅਰਮੈਨ ਹਰਭਜਨ ਸਿੰਘ (ਰੱਬ), ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ, ਕੈਸ਼ੀਅਰ ਪਰਮਜੀਤ ਕੁਮਾਰ, ਜਨਰਲ ਸੈਕਟਰੀ ਸੁਰਜੀਤ ਸਿੰਘ, ਜੁਆਇੰਟ ਸੈਕਟਰੀ ਰਵੇਲ ਸਿੰਘ, ਪ੍ਰਾਪੋਗੰਡਾ ਸੈਕਟਰੀ ਚਰਨਜੀਤ ਸਿੰਘ ਅਤੇ ਐਗਜੈਕਟਿਵ ਮੈਂਬਰ ਕਪੂਰ ਸਿੰਘ, ਗੁਰਮੁੱਖ ਸਿੰਘ, ਹਰਦੇਵ ਸਿੰਘ, ਗੁਰਦਿਆਲ ਸਿੰਘ, ਰੁਲਦਾ ਸਿੰਘ, ਮੱਖਣ ਸਿੰਘ, ਰਾਮ ਲਾਲ, ਗੁਰਦਿਆਲ ਸਿੰਘ, ਸਵਿੰਦਰ ਸਿੰਘ ਅਤੇ ਹਰਪਾਲ ਸਿੰਘ ਆਦਿ ਹਾਜ਼ਰ ਹੋਏ |
ਪਿਛਲੀ ਖ਼ਬਰ ਫਾਰਮੇਸੀ ਕੌਂਸਲ ਆਫ਼ ਇੰਡੀਆ ਵਲੋਂ ਮਾਈ ਭਾਗੋ ਕਾਲਜ ਨੂੰ ਡੀ. ਅਤੇ ਬੀ. ਫਾਰਮੇਸੀ ਦੀ ਮਨਜ਼ੂਰੀ ਅਗਲੀ ਖ਼ਬਰ ਪੀਰ ਬਾਬਾ ਬੋਦੇ ਸ਼ਾਹ ਦਾ ਸਾਲਾਨਾ ਉਰਸ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।