14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਤਰਨਾ ਦਲ ਦੇ 12ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਬਿਸ਼ਨ ਸਿੰਘ ਦੀ ਬਰਸੀ 20 ਨੂੰ

ਅਜੀਤ ਡੈਸਕ 17-06-2025
ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 31ਵੀਂ ਬਰਸੀ ਮਿਤੀ 20 ਜੂਨ 2025, ਮੁਤਾਬਕ 6 ਹਾੜ, ਦਿਨ ਸ਼ੁੱਕਰਵਾਰ ਨੂੰ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ | ਅੱਜ ਇਥੇ ਤਰਨਾ ਦਲ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦੀ ਮੀਟਿੰਗ ਮੌਜੂਦਾ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਰਸੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਰੂਪ ਰੇਖਾ ਤਿਆਰ ਕੀਤੀ ਗਈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਛੇਵੀਂ ਪਾਤਸ਼ਾਹੀ ਅਤੇ ਬਾਬਾ ਜੀ ਦੇ ਅੰਗੀਠਾ ਸਾਹਿਬ ਉਪਰ 18 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 20 ਜੂਨ, ਸ਼ੁਕਰਵਾਰ ਨੂੰ ਸਵੇਰੇ 10 ਵਜੇ ਪੈਣਗੇ | ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਜਿੱਥੇ ਉਘੇ ਰਾਗੀ ਢਾਡੀ-ਪ੍ਰਚਾਰਕ ਗੁਰੂ ਜਸ ਰਾਹੀਂ ਸੰਗਤਾਂ ਨਨੂੰ ਨਿਹਾਲ ਕਰਨਗੇ, ਉਥੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਨਿਹੰਗ ਸਿੰਘ ਫੌਜਾਂ ਦੇ ਮੁਖੀ ਸਾਹਿਬਾਨ ਪੁੱਜ ਕੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ | ਇਸ ਦੌਰਾਨ ਸ਼ਾਮ ਨੂੰ ਮਹੱਲਾ ਸਜਾਇਆ ਜਾਵੇਗਾ, ਜਿਸ ਵਿਚ ਨਿਹੰਗ ਸਿੰਘ ਫੌਜਾਂ ਵਲੋਂ ਘੋੜ ਸਵਾਰੀ, ਨੇਜੇਬਾਜੀ ਅਤੇ ਗਤਕੇਬਾਜੀ ਦੇ ਜੌਹਰ ਦਿਖਾਉਣਗੇ | ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਬਰਸੀ ਸਮਾਗਮਾਂ ਵਿਚ ਹੰੁਮ ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ | ਇਸ ਮੌਕੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਭਗਵਾਨ ਸਿੰਘ, ਬਾਬਾ ਜੈਮਲ ਸਿੰਘ ਗੋਇੰਦਵਾਲ ਸਾਹਿਬ, ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ), ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ (ਹੋਲਸੇਲਜ਼ ਨੀਡਜ), ਜਥੇਦਾਰ ਜਰਨੈਲ ਸਿੰਘ ਚੀਮਾਬਾਠ, ਅੰਮਿ੍ਤਪਾਲ ਸਿੰਘ, ਕਾਕਾ ਰਾਜਵੀਰ ਸਿੰਘ ਚੀਮਾਬਾਠ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਰਵਿੰਦਰ ਸਿੰਘ ਰਵੀ ਚੀਮਾ, ਸੈਕਟਰੀ ਨਰਿੰਦਰ ਸਿੰਘ ਢਿੱਲੋਂ ਦੌਲੋ ਨੰਗਲ, ਸਰਪੰਚ ਸਰਬਜੀਤ ਸਿੰਘ ਸੰਧੂ, ਚਰਨ ਸਿੰਘ ਚੰਨਾ ਪਹਿਲਵਾਨ, ਪਿ੍ੰ: ਦਿਲਬਾਗ ਸਿੰਘ ਮਾਨ, ਪਿ੍ੰ: ਕੁਲਬੀਰ ਸਿੰਘ ਮਾਨ, ਪਿ੍ੰ: ਦਿਲਬਾਗ ਸਿੰਘ ਭੁੱਲਰ, ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ, ਠੇਕੇਦਾਰ ਰਾਮ ਲੁਭਾਇਆ, ਅਤਰ ਸਿੰਘ, ਜਗਜੀਤ ਸਿੰਘ ਸੋਨੂੰ, ਸੁਖਵਿੰਦਰ ਸਿੰਘ ਬਮਰਾਹ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਮਨਜੀਤ ਸਿੰਘ ਕਥਾ ਵਾਚਕ, ਗੁਰਬਚਨ ਸਿੰਘ ਪੀ. ਬੀ. ਮੋਟਰਜ਼, ਪ੍ਰੀਤਮ ਸਿੰਘ (ਕਿਸਾਨ ਪੰਪ ਦਨਿਆਲ), ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਡਾ: ਪਰਮਜੀਤ ਸਿੰਘ ਵਡਾਲਾ, ਸਤਪਾਲ ਸਿੰਘ ਬੱਲ, ਬਾਬਾ ਸ਼ੇਰ ਸਿੰਘ, ਬਲਬੀਰ ਸਿੰਘ ਬਾਊ, ਬਾਬਾ ਤਰਨਾ ਸਿੰਘ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਹਿਣੇਵਾਲੀ ਵਿਖੇ ਹੱਡਾਰੋੜੀ ਬੰਦ ਕਰਵਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਫਾਰਮੇਸੀ ਕੌਂਸਲ ਆਫ਼ ਇੰਡੀਆ ਵਲੋਂ ਮਾਈ ਭਾਗੋ ਕਾਲਜ ਨੂੰ ਡੀ. ਅਤੇ ਬੀ. ਫਾਰਮੇਸੀ ਦੀ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।