24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੀ. ਓ. ਸਟਾਫ਼ ਵਲੋਂ ਭਗੌੜਾ ਗਿ੍ਫ਼ਤਾਰ

ਅਜੀਤ ਡੈਸਕ 18-06-2025
ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)-ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਅੰਮਿ੍ਤਪਾਲ ਸਿੰਘ ਉਰਫ ਬ੍ਰੀਟੀ ਵਾਸੀ ਬਾਬਾ ਜੀਵਨ ਸਿੰਘ ਕਾਲੋਨੀ, ਅੰਨਗੜ੍ਹ ਪੁਲਿਸ ਥਾਣਾ ਗੇਟ ਹਕੀਮਾ ਨੂੰ ਪੀ. ਓ. ਸਟਾਫ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇੰਚਾਰਜ ਏ. ਐੱਸ. ਆਈ. ਹਰੀਸ਼ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਦੇ ਵਿਰੁੱਧ ਵੱਖ-ਵੱਖ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਸੀ, ਜਿਸ ਤਹਿਤ ਜੇਐੱਮਆਈਸੀ/ਅੰਮਿ੍ਤਸਰ ਸ੍ਰੀਮਤੀ ਪ੍ਰਭਜੀਤ ਕੌਰ ਵਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਵਿਰੁੱਧ 2 ਐੱਨ. ਡੀ. ਪੀ. ਐੱਸ. ਐਕਟ ਅਤੇ 1 ਮਾਮਲਾ 379-ਬੀ ਆਈ. ਪੀ. ਸੀ. ਤਹਿਤ ਵੀ ਵੱਖ-ਵੱਖ ਪੁਲਿਸ ਥਾਣਿਆਂ 'ਚ ਦਰਜ ਹੈ |
ਪਿਛਲੀ ਖ਼ਬਰ ਪਿੰਡ ਮੌੜੇ ਕਲਾਂ 'ਚ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਰਾਇਲ ਕੈਨੇਡੀਅਨ ਏਅਰ ਕੈਡਿਟ ਸਕੁਅਡਰਜ਼ ਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।