24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬਾਬਾ ਬਕਾਲਾ ਸਾਹਿਬ ਵਿਖੇ 20 ਨੂੰ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਹੁੰਮ ਹੁੰਮਾ ਕੇ ਪੁੱਜਣ ਲਈ ਅਪੀਲ- ਪਿ੍ੰਸੀਪਲ ਸਾਹਿਬਾਨ

ਅਜੀਤ ਡੈਸਕ 18-06-2025
ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 31ਵੀਂ ਬਰਸੀ 20 ਜੂਨ 2025, ਮੁਤਾਬਕ 6 ਹਾੜ, ਦਿਨ ਸ਼ੁੱਕਰਵਾਰ ਨੂੰ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ | ਇਸ ਸੰਬੰਧੀ ਪਿ੍ੰਸੀਪਲ ਕੁਲਬੀਰ ਸਿੰਘ ਮਾਨ, ਪਿ੍ੰਸੀਪਲ ਦਿਲਬਾਗ ਸਿੰਘ ਮਾਨ, ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ, ਪਿ੍ੰਸੀਪਲ ਰਘਬੀਰ ਸਿੰਘ ਸੋਹਲ, ਪਿ੍ੰਸੀਪਲ ਨਗੀਨ ਸਿੰਘ ਬੱਲ ਤੇ ਹੈੱਡਮਾਸਟਰ ਰਣਜੀਤ ਸਿੰਘ ਆਦਿ ਸਕੂਲ ਮੁਖੀ ਸਾਹਿਬਾਨ ਵਲੋਂ ਸੰਗਤਾਂ ਨੂੰ ਮਿਤੀ 20 ਜੂਨ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਪੁੱਜਣ ਲਈ ਅਪੀਲ ਕੀਤੀ ਗਈ ਹੈ |
ਪਿਛਲੀ ਖ਼ਬਰ ਨਸ਼ਿਆਂ ਦੇ ਮਾਮਲੇ 'ਚ ਕਿਸੇ ਦਾ ਵੀ ਲਿਹਾਜ਼ ਨਹੀਂ ਹੋਵੇਗਾ- ਐੱਸ. ਐੱਸ. ਪੀ. ਮਨਿੰਦਰ ਸਿੰਘ ਅਗਲੀ ਖ਼ਬਰ ਪਿੰਡ ਮੌੜੇ ਕਲਾਂ 'ਚ ਗੁਰਮਤਿ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।