24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ ਅੱਜ ਤੋਂ ਗ੍ਰਾਮ ਸਭਾਵਾਂ ਦੇ ਵਿਸ਼ੇਸ਼ ਇਜਲਾਸ ਕਰਨ ਦੀ ਮੁਹਿੰਮ ਸ਼ੁਰੂ- ਮੰਤਰੀ ਧਾਲੀਵਾਲ

ਅਜੀਤ ਡੈਸਕ 18-06-2025

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਦਿੱਤੀ ਗਾਰੰਟੀ ਨੂੰ ਪੂਰਾ ਕਰਦਿਆਂ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕਰਦਿਆਂ ਇਸ ਮੁਹਿੰਮ ਵਿਚ ਪਿੰਡਾਂ ਦੇ ਬੱਚੇ-ਬੱਚੇ ਦੇ ਸਾਥ ਲਈ ਗ੍ਰਾਮ ਸਭਾਵਾਂ ਦੇ ਵਿਸ਼ੇਸ਼ ਇਜਲਾਸ ਕਰਨ ਦੀ ਅੱਜ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਪ੍ਰਕਿਰਿਆ 30 ਜੂਨ ਤੱਕ ਜਾਰੀ ਰੱਖੀ ਜਾਵੇਗੀ | ਇਹ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿੱਢੀ ਗਈ ਇਹ ਮੁਹਿੰਮ ਨਸ਼ੇ ਦੇ ਖ਼ਾਤਮੇ ਤੱਕ ਜਾਰੀ ਰਹੇਗੀ | ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੁਲਿਸ ਆਪਣਾ ਕੰਮ ਕਰ ਰਹੀ ਹੈ ਉੱਥੇ ਸਾਡਾ ਆਪਣਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਭੈੜੀ ਅਲਾਮਤ ਨੂੰ ਗਲ਼ੋਂ ਲਾਉਣ ਲਈ ਆਪਣੇ ਪੱਧਰ 'ਤੇ ਜਾਗਰੂਕ ਹੋਈਏ | ਉਨ੍ਹਾਂ ਇਹ ਵੀ ਕਿਹਾ ਕਿ ਹਲਕਾ ਅਜਨਾਲਾ ਅਧੀਨ ਆਉਂਦੀਆਂ ਸਾਰੀਆਂ ਪੰਚਾਇਤਾਂ ਦੇ ਵਿਸ਼ੇਸ਼ ਇਜਲਾਸ ਕਰਵਾ ਕੇ ਲੋਕਾਂ ਨੂੰ ਜਿੱਥੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ, ਉੱਥੇ ਪਿੰਡਾਂ ਦੇ ਲੋਕਾਂ ਕੋਲੋਂ ਨਸ਼ਾ ਤਸਕਰਾਂ ਦੀ ਗੁਪਤ ਜਾਣਕਾਰੀ ਹਾਸਿਲ ਕਰਨ ਦੇ ਨਾਲ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿਚ ਸ਼ਾਮਿਲ ਕਰਕੇ ਨਸ਼ਿਆਂ ਦਾ ਜੜ੍ਹਾਂ ਤੋਂ ਖ਼ਾਤਮਾ ਕੀਤਾ ਜਾਵੇਗਾ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ, ਸਰਪੰਚ ਤੇਜਬੀਰ ਸਿੰਘ ਬੱਗਾ, ਸਾਬਕਾ ਸਰਪੰਚ ਸਲਵਿੰਦਰ ਸਿੰਘ ਕੋਟਲੀ ਕੋਰੋਟਾਣਾਂ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਜਗਤਾਰ ਸਿੰਘ ਓਠੀਆਂ, ਅਮਿੱਤ ਪੁਰੀ, ਸਰਪੰਚ ਰਾਜਵਿੰਦਰ ਸਿੰਘ ਰਾਜੂ ਫੱਤੇਵਾਲ, ਜਸਬੀਰ ਸਿੰਘ ਗੁਰਾਲਾ, ਜਸਵੰਤ ਸਿੰਘ ਕੋਟਲੀ ਤੇ ਕੁਲਵੰਤ ਸਿੰਘ ਕੋਟਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਬਰ ਜਨਾਹ ਪੀੜਤ ਲੜਕੀ ਨੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਪ੍ਰਸ਼ਾਸਨ ਕੋਲ ਲਗਾਈ ਗੁਹਾਰ ਅਗਲੀ ਖ਼ਬਰ ਪਿੰਡ ਸੈਦੋਕੇ ਵਿਖੇ ਬਾਬਾ ਲਛਮਣ ਦਾਸ ਯਾਦਗਾਰੀ ਧਾਰਮਿਕ ਅਤੇ ਖੇਡ ਮੇਲਾ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।