24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਜਬਰ ਜਨਾਹ ਪੀੜਤ ਲੜਕੀ ਨੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਪ੍ਰਸ਼ਾਸਨ ਕੋਲ ਲਗਾਈ ਗੁਹਾਰ

ਅਜੀਤ ਡੈਸਕ 18-06-2025

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਜੇ.ਪੀ.ਐੱਮ.ਓ. ਦੇ ਕਨਵੀਨਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਮੌਜੂਦਗੀ ਵਿਚ ਅਜਨਾਲਾ ਸ਼ਹਿਰ 'ਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਬਰ ਜਨਾਹ ਪੀੜਤ ਲੜਕੀ ਹਰਦੀਪ ਕੌਰ (ਕਾਲਪਨਿਕ ਨਾਮ) ਨੇ ਦੱਸਿਆ ਕਿ 29 ਮਈ ਨੂੰ ਉਹ ਆਪਣੇ ਪਿੰਡ ਤੋਂ ਅਜਨਾਲਾ ਦੇ ਇੱਕ ਸਕੂਲ ਵਿਚ ਪੜ੍ਹਨ ਲਈ ਆ ਰਹੀ ਸੀ ਤਾਂ ਜਦੋਂ ਉਹ ਅਜਨਾਲਾ ਚੌਂਕ ਵਿਚ ਉਤਰੀ ਤਾਂ ਗੁਰਪ੍ਰੀਤ ਸਿੰਘ ਵਾਸੀ ਵਰਿਆਂਹ ਅਤੇ ਗੁਰਸ਼ਰਨ ਸਿੰਘ ਵਾਸੀ ਕਮੀਰਪੁਰਾ ਮੈਨੂੰ ਜ਼ਬਰਦਸਤੀ ਡਰਾ ਧਮਕਾ ਕੇ ਨਾਲ ਲੈ ਗਏ ਤੇ ਕਹਿਣ ਲੱਗੇ ਕਿ ਤੂੰ ਸਾਡੇ ਨਾਲ ਚੱਲ ਨਹੀਂ ਤਾਂ ਤੇਰੇ ਪਾਪਾ ਨੂੰ ਮਾਰ ਦੇਵਾਂਗੇ | ਪੀੜਤ ਲੜਕੀ ਨੇ ਦੱਸਿਆ ਕਿ ਗੱਡੀ ਵਿਚ ਪਹਿਲਾਂ ਹੀ ਦੋ ਅਣਪਛਾਤੇ ਵਿਅਕਤੀ ਮੌਜੂਦ ਸਨ ਤੇ ਇਹ ਮੈਨੂੰ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਲੈ ਗਏ ਅਤੇ ਗੁਰਪ੍ਰੀਤ ਸਿੰਘ, ਜਸਕਰਨ ਸਿੰਘ ਤੇ ਗੁਰਸ਼ਰਨ ਸਿੰਘ ਨੇ ਮੇਰੇ ਸਕੂਲ ਵਾਲੇ ਕਪੜੇ ਜ਼ਬਰਦਸਤੀ ਬਦਲ ਕੇ ਮੇਰੀ ਮਰਜ਼ੀ ਤੋਂ ਬਿਨਾਂ ਮੇਰੇ ਨਾਲ ਬਲਾਤਕਾਰ ਕੀਤਾ ਤੇ ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਰਹੇ ਕਿ ਤੂੰ ਕਿਸੇ ਨਾਲ ਗੱਲ ਨਹੀਂ ਕਰਨੀ | ਪੀੜਤ ਲੜਕੀ ਨੇ ਅੱਗੇ ਦੱਸਿਆ ਕਿ ਉੱਥੇ ਸਾਡੇ ਪਿੰਡ ਦੇ ਕੁਝ ਵਿਅਕਤੀ ਕੰਮ ਕਰ ਰਹੇ ਸਨ, ਜਿਨ੍ਹਾਂ ਨੂੰ ਮੇਰੇ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੇਰੇ ਪਿਤਾ ਨੂੰ ਫ਼ੋਨ ਕੀਤਾ ਤੇ ਉਹ ਮੈਨੂੰ ਅਗਲੇ ਦਿਨ 30 ਮਈ ਨੂੰ ਸਵੇਰੇ ਉੱਥੋਂ ਘਰ ਲੈ ਆਏ, ਜਿਸ ਤੋਂ ਬਾਅਦ ਅਸੀਂ ਇਸ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਸਾਨੂੰ ਪਤਾ ਲੱਗਾ ਕਿ ਕਿਸਾਨ ਮਜ਼ਦੂਰਾਂ ਵਲੋਂ ਥਾਣਾ ਅਜਨਾਲਾ ਵਿਚ ਧਰਨਾ ਲਗਾਇਆ ਹੋਇਆ ਹੈ ਤੇ ਅਸੀਂ ਧਰਨਾ ਸਥਾਨ 'ਤੇ ਪਹੁੰਚ ਕੇ ਉੱਥੇ ਮੌਜੂਦ ਆਗੂਆਂ ਨੂੰ ਆਪਣੀ ਦਾਸਤਾਨ ਦੱਸੀ, ਜਿਸ ਤੋਂ ਬਾਅਦ ਧਰਨੇ ਦੀ ਅਗਵਾਈ ਕਰ ਰਹੇ ਡਾ. ਸਤਨਾਮ ਸਿੰਘ ਅਜਨਾਲਾ ਤੇ ਹੋਰਨਾਂ ਆਗੂਆਂ ਦੇ ਦਬਾਅ ਸਦਕਾ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ 2 ਜੂਨ ਨੂੰ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਸੀ, ਪਰ ਹੁਣ ਤੱਕ ਕਿਸੇ ਵੀ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਥਿਤ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਪੀੜਤ ਲੜਕੀ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਆਉਂਦੇ ਸਮੇਂ 'ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਮੱਲੂਨੰਗਲ, ਗੁਰਨਾਮ ਸਿੰਘ ਉਮਰਪੁਰਾ, ਟਹਿਲ ਸਿੰਘ ਚੇਤਨਪੁਰਾ, ਪੀੜਤ ਲੜਕੀ ਦੇ ਪਰਿਵਾਰਿਕ ਮੈਂਬਰ ਜੱਗਾ ਸਿੰਘ ਡੱਲਾ, ਦੇਸਾ ਸਿੰਘ, ਚਰਨ ਸਿੰਘ, ਸਮਾਜ ਸੇਵਕ ਬੀਬੀ ਸਰਬਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਟਾਰੀ ਸਰਹੱਦ ਨਜ਼ਦੀਕ ਬਦਮਾਸ਼ ਤੇ ਪੁਲਿਸ ਦਰਮਿਆਨ ਹੋਇਆ ਮੁਕਾਬਲਾ ਅਗਲੀ ਖ਼ਬਰ ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ ਅੱਜ ਤੋਂ ਗ੍ਰਾਮ ਸਭਾਵਾਂ ਦੇ ਵਿਸ਼ੇਸ਼ ਇਜਲਾਸ ਕਰਨ ਦੀ ਮੁਹਿੰਮ ਸ਼ੁਰੂ- ਮੰਤਰੀ ਧਾਲੀਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।