ਜੈਂਤੀਪੁਰ, 17 ਜੂਨ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਖੁੰਮਣ ਵਿਖੇ ਨੌਜਵਾਨਾਂ ਵਲੋਂ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਸੰਗਤਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਬੱਚਿਆਂ ਨੂੰ ਜਾਣਕਾਰੀ ਦੇਣ ਲਈ ਦਸ ਗੁਰੂ ਸਾਹਿਬਾਨਾਂ ਦੇ ਸਰੂਪਾਂ ਦੀ ਪ੍ਰਦਰਸ਼ਨੀ ਕੀਤੀ ਗਈ | ਛਬੀਲ ਵਰਤਾਉਣ ਤੇ ਸੇਵਾ ਕਰਨ ਵਾਲਿਆਂ 'ਚ ਸਰਪੰਚ ਰਘਬੀਰ ਸਿੰਘ ਸੰਧੂ, ਮਨਪ੍ਰੀਤ ਸਿੰਘ ਸੰਧੂ, ਸੁਖਪਾਲ ਸਿੰਘ ਰਾਜਾ, ਜੋਬਨਪ੍ਰੀਤ ਸਿੰਘ, ਹੈਪੀ, ਸੁਰਜਨ ਸਿੰਘ, ਦੀਪ, ਕਰਨ, ਅਰਸਬੀਰ ਸਿੰਘ, ਸੋਨੂੰ, ਲਵਪ੍ਰੀਤ ਸਿੰਘ ਕਾਲਾ ਸਮੇਤ ਸਮੂਹ ਨਗਰ ਦੀਆਂ ਸੰਗਤਾਂ ਹਾਜ਼ਰ ਸਨ |