22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਤੇੜਾ ਕਲਾਂ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ

ਅਜੀਤ ਡੈਸਕ 18-06-2025
ਜਗਦੇਵ ਕਲਾਂ, 17 ਜੂਨ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਤੇੜਾ ਕਲਾਂ ਵਿਖੇ ਵਿਖੇ ਅੰਮਿ੍ਤ ਸੰਚਾਰ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਮਨਦੀਪ ਸਿੰਘ ਝੰਡੇਰ ਪ੍ਰਚਾਰਕ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਬਾਬਾ ਗੁਰਿੰਦਰ ਸਿੰਘ ਨਿਸ਼ਕਾਮ ਪ੍ਰਚਾਰ ਸੇਵਾ ਵਾਲਿਆਂ ਵਲੋਂ ਨਗਰ ਵਿਚ ਸ਼ਬਦ ਚੌਕੀ ਜਥੇ ਨਾਲ ਸੰਗਤ ਨੂੰ ਗੁਰ ਸ਼ਬਦ ਅਤੇ ਇਤਿਹਾਸ ਨਾਲ ਜੋੜਿਆ ਗਿਆ | ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਵਲੋਂ 19 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ ਗਿਆ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਅੰਮਿ੍ਤਪਾਨ ਕਰਨ ਵਾਲੇੇੇ ਪ੍ਰਾਣੀਆਂ ਨੂੰ ਕਕਾਰ ਭੇਟਾ ਰਹਿਤ ਦਿਤੇ ਗਏ | ਇਸ ਮੌਕੇ ਭਾਈ ਦਲਵਿੰਦਰ ਸਿੰਘ, ਭਾਈ ਮਨਜੋਧ ਸਿੰਘ, ਭਾਈ ਤਿਰਲੋਕ ਸਿੰਘ, ਬਾਬਾ ਸਰਦੂਲ ਸਿੰਘ, ਭਾਈ ਦਲਵਿੰਦਰ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇੇ ਪ੍ਰਬੰਧਕਾਂ ਵਲੋਂ ਪੰਜ ਪਿਆਰਿਆਂ, ਪ੍ਰਚਾਰਕ ਸਿੰਘਾਂ ਅਤੇੇੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂੂੂ ਘਰ ਦੀ ਬਖਸ਼ਿਸ਼ ਸਿਰੋਪਓ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਖੱਬੇ ਪੱਖੀ ਧਿਰਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਪਿੰਡ ਠੱਠਾ 'ਚ ਸਾਲਾਨਾ ਧਾਰਮਿਕ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।