ਜੰਡਿਆਲਾ ਗੁਰੂ, 17 ਜੂਨ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਡਾ. ਹਰਦੀਪ ਸਿੰਘ ਗਦਲੀ, ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਸੀਨੀਅਰ ਕਾਂਗਰਸੀ ਆਗੂ ਜਸਮੇਰ ਸਿੰਘ ਖਲੈਹਰਾ, ਪਵਿੱਤਰਜੀਤ ਸਿੰਘ ਗਦਲੀ ਨੇ ਕਿਹਾ ਹੈ ਕਿ ਲੁਧਿਆਣਾ ਦੀ ਜਿਮਨੀ ਚੋਣ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਬੜੀ ਸ਼ਾਨ ਨਾਲ ਤੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਦੀ ਨੀਂਹ ਰੱਖਣਗੇ | ਉਨ੍ਹਾਂ ਕਿਹਾ ਇਸ ਚੋਣ ਦੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਇੰਚਾਰਜ ਹਨ ਤੇ ਉਹ ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਕਮਾਂਡ ਹੇਠ ਲੁਧਿਆਣਾ ਦੀ ਚੋਣ ਵਿਚ ਦੌਰਾ ਕਰਕੇ ਆਏ ਹਨ ਅਤੇ ਲੋਕ ਵੱਡੀ ਤਾਦਾਦ ਵਿਚ ਕਾਂਗਰਸੀ ਉਮੀਦਵਾਰ ਨੂੰ ਸਮਰਥਨ ਦੇ ਰਹੇ ਹਨ |