22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕਾਂਗਰਸ ਦੀ ਰੈਲੀ 'ਚ ਲੋਕਾਂ ਦੇ ਇਕੱਠ ਨੇ 'ਆਪ' ਸਰਕਾਰ ਨੂੰ ਚਲਦਾ ਕਰਨ ਲਈ ਦਿੱਤਾ ਸਬੂਤ- ਸੱਚਰ, ਸੋਨਾ

ਅਜੀਤ ਡੈਸਕ 18-06-2025
ਜੇਠੂਵਾਲ, 17 ਜੂਨ (ਮਿੱਤਰਪਾਲ ਸਿੰਘ ਰੰਧਾਵਾ)¸ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਅਤੇ ਕਾਂਗਰਸ ਪਾਰਟੀ ਮਜੀਠਾ ਸ਼ਹਿਰੀ ਦੇ ਪ੍ਰਧਾਨ ਨਵਦੀਪ ਸਿਘ ਸੋਨਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਲਕਾ ਮਜੀਠਾ ਦੇ ਕਸਬਾ ਕੱਥੂਨੰਗਲ ਵਿਖੇ ਹੋਈ ਸੰਵਿਧਾਨ ਬਚਾਓ ਰੈਲੀ 'ਚ ਹਲਕੇ ਦੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਵਿਰੋਧੀਆਂ ਨੂੰ ਇਹ ਸਬੂਤ ਦੇ ਦਿੱਤਾ ਹੈ ਕਿ ਲੋਕ ਕਾਂਗਰਸ ਨਾਲ ਚਟਾਨ ਵਾਂਗ ਖੜੇ੍ਹ ਹਨ ਅਤੇ ਸੂਬੇ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੂੰ ਚਲਦਾ ਕਰਨ ਲਈ ਬੇਸਬਰੀ ਨਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਕਿ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਉਣ ਲਈ ਉਤਾਵਲੇ ਹਨ | ਸੱਚਰ ਤੇ ਸੋਨਾ ਨੇ ਅੱਗੇ ਕਿਹਾ ਕਿ ਹਲਕਾ ਮਜੀਠਾ ਵਿਚੋਂ ਕਾਂਗਰਸ ਪਾਰਟੀ ਨੂੰ ਪਿੰਡ ਪੱਧਰ 'ਤੇ ਮਜਬੂਤ ਕਰਨ ਲਈ ਜੋ ਪਾਰਟੀ ਦੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਜਿੰਮੇਵਾਰੀਆਂ ਸੌਂਪੀਆਂ ਹਨ ਉਹ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ ਜਿਸ ਦਾ ਸਬੂਤ ਹੋਈ ਕਾਂਗਰਸ ਦੀ ਰੈਲੀ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਤੋਂ ਮਿਲਦਾ ਹੈ ਅਤੇ ਕਾਂਗਰਸੀ ਵਰਕਰ 'ਆਪ' ਸਰਕਾਰ ਦੇ ਕਰੀਬ ਤਿੰਨ ਸਾਲ ਦੀਆਂ ਕਾਰਗੁਜ਼ਾਰੀਆਂ ਅਤੇ ਲੋਕ ਮਾਰੂ ਨੀਤੀਆਂ ਵਿਰੁੱਧ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਕੇ ਜਾਗਰੂਕ ਕਰਨਗੇ ਤੇ ਇਸ ਸਰਕਾਰ ਦਾ ਚੇਹਰਾ ਬੇਨਕਾਬ ਕਰਨਗੇ |
ਪਿਛਲੀ ਖ਼ਬਰ ਡੀ.ਏ.ਵੀ. ਬੀ.ਐੱਡ ਕਾਲਜ 'ਚ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਅਗਲੀ ਖ਼ਬਰ ਸਠਿਆਲਾ 'ਚ ਗੁਰੂ ਤੇਗ ਬਹਾਦਰ ਜੀ ਦੀ ਯਾਦ 'ਚ ਚਰਨ ਛੋਹ ਨੂੰ ਸਮਰਪਿਤ ਜੋੜ ਮੇਲੇ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।