29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਗੁਰਮਤਿ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 19-06-2025
ਚੋਗਾਵਾਂ, 18 ਜੂਨ (ਗੁਰਵਿੰਦਰ ਸਿੰਘ ਕਲਸੀ)-ਇਤਿਹਾਸਿਕ ਗੁਰਦੁਆਰਾ ਬਾਬਾ ਸਾਧੂ ਸਿੱਖ ਜੀ ਪਿੰਡ ਚਵਿੰਡਾ ਕਲਾਂ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਭਾਗ ਲਿਆ | ਇਸ ਮੌਕੇ ਭਾਈ ਨਵਜੋਤ ਸਿੰਘ ਤੇ ਭਾਈ ਗੁਰਰਾਜ ਸਿੰਘ ਪ੍ਰਚਾਰਕ ਵਲੋਂ ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ, ਸਿੱਖ ਰਹਿਤ ਮਰਿਆਦਾ, ਗੁਰਮਤਿ ਸਿਧਾਂਤਾਂ ਤੋਂ ਜਾਣੂ ਕਰਵਾਇਆ | ਕੈਂਪ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਦੇ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ | ਉਪਰੰਤ ਭਾਈ ਹੀਰਾ ਸਿੰਘ ਗ੍ਰੰਥੀ (ਗੁ: ਬਾਬਾ ਸਾਧੂ ਸਿੱਖ ਜੀ), ਪ੍ਰਚਾਰਕ ਭਾਈ ਗੁਰਰਾਜ ਸਿੰਘ ਤੇ ਪ੍ਰਚਾਰਕ ਭਾਈ ਨਵਜੋਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਸਰਪੰਚ ਗੁਰਭੇਜ ਸਿੰਘ ਸ਼ਾਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਭਾਈ ਜਗਬੀਰ ਸਿੰਘ, ਭਾਈ ਬਲਰਾਜ ਸਿੰਘ ਮੈਨੇਜਰ, ਸੁਖਬੀਰ ਸਿੰਘ, ਗੁਰਸੇਵਕ ਸਿੰਘ, ਪਰਮਜੀਤ ਸਿੰਘ, ਕਿ੍ਪਾਲ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਕਾਂਗਰਸ ਮਜੀਠਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਚੋਰਾਂ ਵਲੋਂ ਚਾਹ-ਪਕੌੜਿਆਂ ਦੀ ਦੁਕਾਨ ਦੀਆਂ ਟੀਨਾਂ ਤੋੜ ਕੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।