ਜੇਠੂਵਾਲ 18 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਜਲ ਆਫ਼ ਐਜੂਕੇਸ਼ਨ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਐੱਸ. ਸੀ. ਈ. ਆਰ. ਟੀ. ਵਲੋਂ ਐਲਾਨੇ ਗਏ ਡੀ. ਐੱਲ. ਐਂਡ ਦੇ ਪਹਿਲੇ ਸਾਲ ਦੇ ਨਤੀਜਿਆਂ 'ਚ ਪ੍ਰਾਪਤੀਆਂ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਂਅ ਰੋਸ਼ਨ ਕੀਤਾ, ਜਿਨ੍ਹਾਂ ਵਿਦਿਆਰਥਣਾਂ ਵਿਚ ਮਨਮੀਤ ਕੌਰ ਨੇ ਪਹਿਲਾ, ਰਿਤੀਕਾ ਨੇ ਦੂਜਾ ਅਤੇ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਕਾਲਜ ਦੀਆਂ ਹੋਰ ਹੋਣਹਾਰ ਵਿਦਿਆਰਥਣਾਂ ਨੇ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕੀਤੀਆਂ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾਕਟਰ ਐੱਮ. ਐੱਮ. ਅਨੰਦ, ਵਾਈਸ ਚੇਅਰਮੈਨ ਡਾ. ਜੇ.ਐੱਸ. ਢਿੱਲੋਂ, ਡਾ. ਮੈਨੇਜਿੰਗ ਡਾਇਰੈਕਟਰ ਸੂਰਿਆ ਪ੍ਰਕਾਸ਼ ਆਨੰਦ, ਰੇਨੂੰ ਠਾਕੁਰ, ਪਿ੍ੰਸੀਪਲ ਕੰਵਲਬੀਰ ਕੌਰ ਮਾਹਲ, ਨੇ ਸਾਂਝੇ ਤੌਰ 'ਤੇ ਉਕਤ ਪ੍ਰੀਖਿਆ 'ਚ ਸ਼ਾਨਦਾਰ ਸਥਾਨ ਹਾਸਿਲ ਕਰਨ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਡਾ. ਆਨੰਦ ਨੇ ਕਿਹਾ ਕਿ ਉਕਤ ਨਤੀਜਿਆਂ ਦਾ ਸਿਹਰਾ ਕਾਲਜ ਦੇ ਪਿੰਸੀਪਲ ਅਤੇ ਮਿਹਨਤੀ ਸਟਾਫ ਨੂੰ ਜਾਂਦਾ ਹੈ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਉਪਲਬਧੀਆਂ ਹਾਸਲ ਕਰਨ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਆਨੰਦ ਨੇ ਕਿਹਾ ਆਨੰਦ ਕਾਲਜ ਜਿੱਥੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਨਰਸਿੰਗ, ਬੀ. ਐੱਡ. ਲਈ ਉਚੇਰੀ ਵਿੱਦਿਆ ਮੁਹੱਈਆ ਕਰਵਾ ਰਿਹਾ ਉੱਥੇ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਬਣਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਡਾ. ਮਨੋਜ ਕੁਮਾਰ ਚੌਧਰੀ, ਰਾਜਬੀਰ ਕੌਰ, ਰੀਤੂ ਕਾਲੀਆ, ਸ਼ੈਲੀ ਸ਼ਰਮਾ, ਚਰਨਜੀਤ ਕੌਰ, ਹਰਪ੍ਰੀਤ ਕੌਰ, ਭੁਪਿੰਦਰ ਕੌਰ, ਵਰਿੰਦਰਜੀਤ ਕੌਰ, ਜੇ. ਪੀ. ਸ਼ਰਮਾ, ਅਰਵਿੰਦਰ ਡੇਜੀ, ਸਰੂਚੀਪਾਲ ਕੌਰ, ਰਮਿੰਦਰ ਕੌਰ, ਨਵਪ੍ਰੀਤ ਕੌਰ, ਭੁਪਿੰਦਰ ਕੌਰ ਸਿਮਰਜੀਤ ਕੌਰ, ਬਲਜੀਤ ਕੌਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ |