ਮੰਤਰੀ ਧਾਲੀਵਾਲ ਵਲੋਂ ਵਿਕਾਸ ਕਾਰਜਾਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਅਜੀਤ ਡੈਸਕ
19-06-2025
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਸ਼ਹਿਰ 'ਚ ਸਥਿਤ ਪਾਰਟੀ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇਹ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿਚ ਪੂਰਾ ਕਰਨ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਮੀਟਿੰਗ ਵਿਚ ਹਾਜ਼ਰ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਨਸ਼ਿਆਂ 'ਤੇ ਪੂਰੀ ਤਰ੍ਹਾਂ ਨਕੇਲ ਕੱਸਣ ਲਈ ਹਿਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਓ.ਐੱਸ. ਡੀ. ਗੁਰਜੰਟ ਸਿੰਘ ਸੋਹੀ, ਬੀ.ਡੀ.ਪੀ.ਓ. ਅਜਨਾਲਾ ਸਿਤਾਰਾ ਸਿੰਘ ਵਿਰਕ, ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ, ਐਕਸੀਅਨ ਮੰਡੀ ਬੋਰਡ ਹਰਚਰਨ ਸਿੰਘ, ਐੱਸ.ਡੀ.ਓ. ਮਨਜਿੰਦਰ ਸਿੰਘ ਮੱਤੇਨੰਗਲ, ਐੱਸ.ਐੱਚ.ਓ. ਅਜਨਾਲਾ ਇੰਸਪੈਕਟਰ ਮੁਖ਼ਤਿਆਰ ਸਿੰਘ, ਐੱਸ.ਐੱਚ.ਓ. ਰਮਦਾਸ ਸਬ-ਇੰਸਪੈਕਟਰ ਆਗਿਆਪਾਲ ਸਿੰਘ, ਐੱਸ.ਐੱਚ.ਓ. ਝੰਡੇਰ ਇੰਸਪੈਕਟਰ ਗਗਨਦੀਪ ਸਿੰਘ, ਯੂਥ ਪ੍ਰਧਾਨ ਅਮਰ ਸੰਧੂ ਵੰਝਾਂਵਾਲਾ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ, ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲੀ ਬੋਹੜਵਾਲਾ, ਜ਼ਿਲ੍ਹਾ ਸਕੱਤਰ ਗੀਤਾ ਗਿੱਲ, ਸਰਪੰਚ ਜਗਰੂਪ ਸਿੰਘ ਮੱਧੂਛਾਂਗਾ, ਸਰਪੰਚ ਰਾਜਵਿੰਦਰ ਸਿੰਘ ਰਾਜੂ ਫੱਤੇਵਾਲ, ਅਮਿੱਤ ਪੁਰੀ, ਸਰਪੰਚ ਪਰਮਜੀਤ ਸਿੰਘ ਰਾਏਪੁਰ ਕਲਾਂ, ਸਰਪੰਚ ਗੁਰਪਾਲ ਸਿੰਘ ਸੈਂਸਰਾ ਆਦਿ ਹਾਜ਼ਰ ਸਨ |