29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਦੀ ਜਿੱਤ ਤੈਅ- ਮਿਆਦੀਆਂ, ਡਾ. ਲੋਪੋਕੇ

ਅਜੀਤ ਡੈਸਕ 19-06-2025
ਓਠੀਆ, 18 ਜੂਨ (ਗੁਰਵਿੰਦਰ ਸਿੰਘ ਛੀਨਾ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਪ੍ਰਤੀ ਲਏ ਗਏ ਇਤਿਹਾਸਕ ਫ਼ੈਸਲਿਆਂ ਅਤੇ ਸੂਬੇ ਵਿਚ ਕਰਵਾਏ ਵਿਕਾਸ ਕੰਮਾਂ ਦੇ ਏਜੰਡੇ 'ਤੇ 19 ਜੂਨ ਨੂੰ ਲੁਧਿਆਣਾ 'ਚ ਹੋਣ ਵਾਲੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੈਅ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਤੇ ਡਾ. ਗੁਰਭੇਜ ਸਿੰਘ ਲੋਪੋਕੇ ਨੇ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ 'ਚ ਲੋਕਾਂ ਪ੍ਰਤੀ ਇਤਿਹਾਸਿਕ ਫੈਸਲੇ ਤੇ ਦਿੱਤੀਆਂ ਗਈਆਂ ਹਰ ਵਰਗ ਨੂੰ ਸੁੱਖ ਸਹੂਲਤਾਂ ਕਰਕੇ ਵਿਰੋਧੀ ਧਿਰਾਂ ਕੋਲ ਲੋਕਾਂ ਦੀ ਕਚਹਿਰੀ ਵਿਚ ਜਾਣ ਲਈ ਕੋਈ ਮੁੱਦਾ ਨਾ ਰਹਿਣ ਦੇਣ ਕਰਕੇ ਲੋਕ ਆਮ ਆਦਮੀ ਪਾਰਟੀ ਦੇ ਹੱਕ 'ਚ ਫ਼ਤਵਾ ਦੇਣਗੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਜੋ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਸਨ | ਉਸ ਨੂੰ ਲੜੀਵਾਰ ਲਾਗੂ ਵੀ ਕੀਤਾ ਜਾ ਰਿਹਾ ਹੈ | ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਆਉਣ ਵਾਲੇ ਦਿਨਾਂ ਵਿਚ ਪੂਰੇ ਕੀਤੇ ਜਾਣਗੇ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮੰਤਰੀ ਧਾਲੀਵਾਲ ਵਲੋਂ ਵਿਕਾਸ ਕਾਰਜਾਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।