ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 31ਵੀਂ ਬਰਸੀ ਸੰਬੰਧੀ ਜਿੱਥੇ 20 ਜੂਨ, ਦਿਨ ਸ਼ੁੱਕਰਵਾਰ ਨੂੰ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਜਿੱਥੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਮਹਾਨ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਬਾਬਾ ਬਿਸ਼ਨ ਸਿੰਘ ਜੀ ਦੇ ਜੱਦੀ ਪਿੰਡ ਵਡਾਲਾ ਕਲਾਂ ਵਿਖੇ ਵੀ ਪਿੰਡ ਦੀ ਸਾਧ ਸੰਗਤ ਵਲੋਂ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ: ਚਰਨ ਸਿੰਘ ਚੰਨਾ ਪਹਿਲਵਾਨ (ਭਤੀਜਾ ਸਿੰਘ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ) ਤੇ ਡਾ: ਪਰਮਜੀਤ ਸਿੰਘ ਵਡਾਲਾ ਨੇ ਦੱਸਿਆ ਹੈ ਕਿ 20 ਜੂਨ ਨੂੰ ਸਵੇਰੇ ਖੇਡ ਮੈਦਾਨ, ਅੱਡਾ ਵਡਾਲਾ ਕਲਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਜਾਵੇਗੀ | ਇਸ ਮੌਕੇ ਤਰਨਾ ਦਲ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ ਅਤੇ ਹੋਰ ਸੰਤ ਮਹਾਂਪੁਰਖ ਵੀ ਦਰਸ਼ਨ ਦੇਣਗੇ | ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਦਰਸ਼ਨ ਦੇਣ ਲਈ ਅਪੀਲ ਕੀਤੀ ਹੈ |