30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੇਂਡੂ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਅਜੀਤ ਡੈਸਕ 19-06-2025
ਗੱਗੋਮਾਹਲ, 18 ਜੂਨ (ਬਲਵਿੰਦਰ ਸਿੰਘ ਸੰਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਮਜ਼ਦੂਰਾਂ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਨੂੰ ਗੱਲਬਾਤ ਲਈ ਬੁਲਾ ਕੇ ਧੋਖੇ ਨਾਲ ਗਿ੍ਫ਼ਤਾਰ ਕਰਨ, ਸੰਗਰੂਰ ਪੁਲਿਸ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਤੇ ਦਲਿਤ ਬੇਜ਼ਮੀਨੇ ਲੋਕਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਪੰਜਾਬ ਸਰਕਾਰ ਤੇ ਵਾਅਦਾ ਖਿਲਾਫ਼ੀ ਦਾ ਦੋਸ਼ ਲਗਾਉਂਦਿਆਂ ਧੋਖੇ ਨਾਲ ਗਿ੍ਫ਼ਤਾਰ ਕੀਤੇ ਮਜ਼ਦੂਰਾਂ ਨੂੰ ਤੁਰੰਤ ਰਿਹਾ ਕਰਵਾਉਣ ਲਈ ਪਿੰਡ ਡਿਆਲ ਭੱਟੀ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਅੰਮਿ੍ਤਸਰ ਜ਼ਿਲ੍ਹਾ ਸਕੱਤਰ ਵਿੱਕੀ ਜੌਹਲ ਤੇ ਹੋਏ ਕਾਤਲਾਨਾਂ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਗੁੰਡਾਗਰਦੀ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸੇਮੂਅਲ ਹੰਸ, ਜ਼ਿਲ੍ਹਾ ਸਕੱਤਰ ਵਿੱਕੀ ਜੌਹਲ, ਯਕੂਬ ਮਸੀਹ, ਸੁੱਖਾ ਸਿੰਘ, ਵੱਸਣ ਸਿੰਘ, ਗੁਰਮੁੱਖ ਸਿੰਘ, ਜਸਵੰਤ ਸਿੰਘ, ਕੁਲਵਿੰਦਰ ਸਿੰਘ ਪੰਧੇਰ, ਵਾਰਿਸ ਮਸੀਹ ਕਤਲੇ, ਸੱਤਾ ਮਸੀਹ, ਕਸ਼ਮੀਰ ਸਿੰਘ ਗੱਗੋਮਾਹਲ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪਿ੍ੰਸੀਪਲ ਦੇ ਬਿਆਨਾਂ 'ਤੇ ਤਿੰਨ ਮੁਲਾਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ 20 ਕਿਲੋਮੀਟਰ ਦੇ ਖੇਤਰ 'ਚ ਆਉਂਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਟੋਲ ਮੁਕਤ ਕਰਾਉਣ ਲਈ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।