30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਬਾਬਾ ਲੰਗਰ ਭਗਤ ਸਾਹਿਬ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 19-06-2025
ਜਗਦੇਵ ਕਲਾਂ, 18 ਜੂਨ (ਸ਼ਰਨਜੀਤ ਸਿੰਘ ਗਿੱਲ)-ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਲੰਗਰ ਭਗਤ ਸਾਹਿਬ ਦੀ ਯਾਦ ਵਿਚ ਪਿੰਡ ਕੰਦੋਵਾਲੀ ਵਿਖੇ ਗੁਰਦੁਆਰਾ ਬਾਬਾ ਲੰਗਰ ਭਗਤ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨਗਰ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਦੂਰੋਂ ਨੇੜਿਓਾ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਭਾਈ ਮਹਿਤਾਬ ਸਿੰਘ, ਭਾਈ ਲਖਬੀਰ ਸਿੰਘ ਤੇੜੀ, ਭਾਈ ਪ੍ਰਭਦਿਆਲ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਭਾਈ ਮਨਬੀਰ ਸਿੰਘ ਪਹੂਵਿੰਡ ਢਾਡੀ ਜਥਾ, ਮਨੋਹਰ ਸਿੰਘ ਚੇਤਨਪੁਰਾ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਗੁਰੂ ਜਸ ਦੁਆਰਾ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਢਾਡੀ ਜਥਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਕ ਨਿੱਜੀ ਹਸਪਤਾਲ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਖੂਨਦਾਨ ਕੀਤਾ | ਇਸ ਮੌਕੇ ਸ਼ਾਮ ਨੂੰ ਕਬੱਡੀ ਦਾ ਸ਼ੋਅ ਮੈਚ ਵੀ ਕਰਵਾਇਆ ਗਿਆ | ਇਸ ਤੋਂ ਇਲਾਵਾ ਪਿੰਡ ਦੇ ਨੌਜਵਾਨਾਂ ਵਲੋਂ ਦਸਤਾਰ ਅਤੇ ਕਿਤਾਬਾਂ ਦਾ ਲੰਗਰ ਲਗਾਇਆ ਗਿਆ | ਜਿਸ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਕੇਸਰੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਦਿੱਤੀਆਂ ਗਈਆਂ ਅਤੇ ਵਾਤਾਵਰਨ ਬਚਾਉਣ ਸੰਬੰਧੀ ਲੋਕਾਂ ਨੂੰ ਕਿਤਾਬਾਂ ਵੀ ਵੰਡੀਆਂ ਗਈਆਂ |
ਪਿਛਲੀ ਖ਼ਬਰ ਨਵਤੇਜ ਸਿੰਘ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਈਜ਼ੀ ਜਮਾਂਬੰਦੀ ਮਾਨ ਸਰਕਾਰ ਦਾ ਇਤਿਹਾਸਿਕ ਕਦਮ- ਗੀਤਾ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।