30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਨਵਤੇਜ ਸਿੰਘ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 19-06-2025
ਨਵਾਂ ਪਿੰਡ, 18 ਜੂਨ (ਜਸਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੁੱਲ ਹਿੰਦ ਕਾਂਗਰਸ ਦੇ ਸੂਬਾ ਪੰਜਾਬ ਯੂਥ ਕਾਂਗਰਸ ਜਰਨਲ ਸਕੱਤਰ ਨਵਤੇਜ ਸਿੰਘ ਰਾਜਾ ਅਮਰਕੋਟ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਦੇ ਕੀਤੇ ਗਏ ਤੁਫਾਨੀ ਦੌਰਿਆਂ ਮੌਕੇ ਉਨ੍ਹਾਂ ਵਲੋਂ ਨੌਜਵਾਨ ਨੂੰ ਮਿਲ ਕੇ ਉਨ੍ਹਾਂ ਨੂੰ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਕਾਂਗਰਸ ਨਾਲ ਜੋੜਿਆ ਗਿਆ | ਇਸ ਮੌਕੇ ਨਵਤੇਜ ਸਿੰਘ ਅਮਰਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ 'ਚ ਰਾਜ ਕਰ ਰਹੀ ਮਾਨ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਿਆਂ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਮਾਨ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੇ ਬੜੇ ਹੀ ਚਾਵਾਂ ਨਾਲ ਬਣਾਇਆ ਸੀ ਪਰ ਲੋਕਾਂ ਦੇ ਚਾਅ ਧਰੇ ਧਰਾਏ ਰਹਿ ਗਏ | ਇਸ ਮੌਕੇ ਅਨਮੋਲਦੀਪ ਸਿੰਘ, ਪ੍ਰਭਦੀਪ ਸਿੰਘ, ਅਰਸ਼ਦੀਪ ਸਿੰਘ, ਜੋਬਨਜੀਤ ਸਿੰਘ, ਕਮਲਪ੍ਰੀਤ ਸਿੰਘ ਆਦਿ ਯੂਥ ਕਾਂਗਰਸ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਬਾਬੇ ਕੀ ਬੇਰ ਕਲੇਰ ਮਾਂਗਟ ਵਿਖੇ ਸ਼ਹੀਦੀ ਜੋੜ ਮੇਲ ਕਰਵਾਇਆ ਅਗਲੀ ਖ਼ਬਰ ਬਾਬਾ ਲੰਗਰ ਭਗਤ ਸਾਹਿਬ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।