30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਦੁਕਾਨਦਾਰਾਂ ਤੇ ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਅਜੀਤ ਡੈਸਕ 19-06-2025
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ 'ਚ ਸ਼ਹਿਰ ਦੇ ਦੁਕਾਨਦਾਰ ਅਤੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਸੁਣਨ ਲਈ ਖੁੱਲ੍ਹਾ ਲੋਕ ਦਰਬਾਰ ਲਗਾਇਆ ਗਿਆ, ਇਸ ਲੋਕ ਦਰਬਾਰ ਦੌਰਾਨ ਉਨ੍ਹਾਂ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਦਾ ਮੌਕੇ 'ਤੇ ਹੱਲ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਦਿਨੀਂ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਦੁਕਾਨਦਾਰ ਅਤੇ ਵਪਾਰ ਐਕਟ ਵਿਚ ਸੋਧ ਕੀਤੀ ਹੈ, ਜਿਸ ਨਾਲ ਦੁਕਾਨਦਾਰ ਭਰਾਵਾਂ ਨੂੰ ਇੰਸਪੈਕਟਰੀ ਰਾਜ ਤੋਂ ਮੁਕਤੀ ਮਿਲੇਗੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ 90 ਪ੍ਰਤੀਸ਼ਤ ਤੋਂ ਵਧੇਰੇ ਛੋਟੀਆਂ ਦੁਕਾਨਾਂ ਹਨ ਤੇ ਪੰਜਾਬ ਕੈਬਨਿਟ ਦੇ ਲਏ ਫ਼ੈਸਲੇ ਅਨੁਸਾਰ ਦੁਕਾਨਦਾਰ ਭਰਾਵਾਂ ਨੂੰ ਇੰਸਪੈਕਟਰ ਰਾਜ ਤੋਂ ਛੁਟਕਾਰਾ ਦਿਵਾਉਣ ਲਈ ਹੁਣ ਜੇਕਰ 20 ਕਰਮਚਾਰੀ ਕਿਸੇ ਵੀ ਦੁਕਾਨ ਤੇ ਕੰਮ ਕਰਦੇ ਹਨ ਤਾਂ ਉਨ੍ਹਾਂ ਨੂੰ ਇੰਸਪੈਕਟਰ ਤੋਂ ਨਿਰੀਖਣ ਜਾਂ ਕਿਸੇ ਵੀ ਕਿਸਮ ਦੀ ਐੱਨ. ਓ. ਸੀ. ਲੈਣ ਦੀ ਜ਼ਰੂਰਤ ਨਹੀਂ ਪਵੇਗੀ |ਉਨ੍ਹਾਂ ਇਹ ਵੀ ਦੱਸਿਆ ਕਿ ਇਸ ਐਕਟ ਵਿਚ ਸੋਧ ਵਿਧਾਨ ਸਭਾ ਵਿਚ ਵਿਚ ਲਿਆ ਕੇ ਪਾਸ ਕਰਨ ਉਪਰੰਤ ਐਕਟ ਵਿਚ ਕੀਤੇ ਜਾਣ ਵਾਲੇ ਬਦਲਾਅ ਲਾਗੂ ਹੋਣਗੇ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਵਪਾਰ ਮੰਡਲ ਅਜਨਾਲਾ ਦੇ ਚੇਅਰਮੈਨ ਰਮੇਸ਼ ਮਹਾਜਨ, ਕਰਿਆਨਾ ਯੂਨੀਅਨ ਦੇ ਪ੍ਰਧਾਨ ਅਯੁੱਧਿਆ ਪੁਰੀ, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, 'ਆਪ' ਆਗੂ ਅਮਿੱਤ ਪੁਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਹਰੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਬਾਬੇ ਕੀ ਬੇਰ ਕਲੇਰ ਮਾਂਗਟ ਵਿਖੇ ਸ਼ਹੀਦੀ ਜੋੜ ਮੇਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।