ਤਰਸਿੱਕਾ, 19 ਜੂਨ (ਅਤਰ ਸਿੰਘ ਤਰਸਿੱਕਾ)-ਉੱਘੇ ਸਮਾਜ ਸੇਵਕ ਤੇ ਕਰਾਂਤੀਕਾਰੀ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੂੰ ਸਮਾਜ 'ਚ ਫ਼ੈਲੇ ਅੰਧਵਿਸ਼ਵਾਸ, ਭਿ੍ਸ਼ਟਾਚਾਰ ਤੇ ਅਖੌਤੀ ਪਖੰਡੀ ਬਾਬਿਆਂ ਵਲੋਂ ਭੋਲੇ ਭਾਲੇ ਲੋਕਾਂ ਨੂੰ ਲੁੱਟਣ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਕੇ ਨਿਰੋਈ ਜ਼ਿੰਦਗੀ ਗੁਜ਼ਾਰਨ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਪ੍ਰੇਮ ਸਿੰਘ ਸਰਪੰਚ ਪਿੰਡ ਤਰਫਾਨ ਤੇ ਸਮੁੱਚੀ ਗ੍ਰਾਮ ਪੰਚਾਇਤ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਭਵਿੱਖ 'ਚ ਸਮਾਜਿਕ ਬੁਰਾਈਆਂ, ਨਸ਼ੇ, ਰਿਸ਼ਵਤਖੋਰੀ ਤੋਂ ਗ਼ਰੀਬ ਲੋਕਾਂ ਨਾਲ ਸਰਮਾਏਦਾਰਾਂ ਵਲੋਂ ਕੀਤੇ ਜਾ ਰਹੇ ਵਿਤਕਰੇ ਵਿਰੁੱਧ ਪੂਰੀ ਤਨਦੇਹੀ ਨਾਲ ਲੜਦਾ ਰਹਾਂਗਾ | ਇਸ ਮੌਕੇ ਦਵਿੰਦਰ ਸਿੰਘ ਤਰਸਿੱਕਾ, ਬਲਵਿੰਦਰ ਸਿੰਘ ਬਿੱਲਾ, ਗੁਰਸੇਵਕ ਸਿੰਘ ਮੈਂਬਰ, ਧਰਮ ਸਿੰਘ ਮੈਂਬਰ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਤੇ ਮੇਜ਼ਰ ਸਿੰਘ ਆਦਿ ਹਾਜ਼ਰ ਸਨ |