ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 31ਵੀਂ ਸਾਲਾਨਾ ਬਰਸੀ ਮਿਤੀ 20 ਜੂਨ, ਦਿਨ ਸ਼ੁੱਕਰਵਾਰ ਨੂੰ ਤਰਨਾ ਦਲ ਦੇ ਹੈੱਡਕੁਆਰਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ | ਇਸ ਸੰਬੰਧੀ ਅੱਜ ਇੱਥੇ ਤਰਨਾ ਦਲ ਦੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਮਾਸਟਰ ਜੁਝਾਰ ਸਿੰਘ ਝਾੜੂ ਨੰਗਲ, ਗੁਰਜੀਤ ਸਿੰਘ, ਪਾਲ ਸਿੰਘ ਝਾੜੂ ਨੰਗਲ, ਭਲਵਾਨ ਮਨਜੀਤ ਸਿੰਘ ਰਾਜੋਕੇ ਨੇ ਸਮੂਹ ਸੰਗਤਾਂ ਨੂੰ 20 ਜੂਨ ਦੇ ਬਰਸੀ ਸਮਾਗਮਾਂ ਵਿਚ ਹੁੰਮ ਹੰੁਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ |