ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 31ਵੀਂ ਸਾਲਾਨਾ ਬਰਸੀ 20 ਜੂਨ 2025, ਮੁਤਾਬਕ 6 ਹਾੜ, ਦਿਨ ਸ਼ੁੱਕਰਵਾਰ ਨੂੰ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ | ਇਸ ਸੰਬੰਧੀ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਬਰਸੀ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਲਕੇ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਮੁਹਤਬਰਾਂ ਨੇ ਸੰਗਤਾਂ ਨੂੰ ਮਿਤੀ 20 ਜੂਨ, ਸ਼ੁਕਰਵਾਰ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਪੁੱਜਣ ਲਈ ਅਪੀਲ ਕੀਤੀ ਹੈ, ਜਿਸ ਵਿਚ ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ, ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਜ਼ਿਲ੍ਹਾ ਪ੍ਰਧਾਨ ਸੈਨਿਕ ਵਿੰਗ 'ਆਪ', ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ ਕਾਂਗਰਸ ਬਾਬਾ ਬਕਾਲਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ ਸ਼੍ਰੋਮਣੀ ਅਕਾਲੀ ਦਲ, ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਬਿਸ਼ਨ ਸਿੰਘ ਦੀ ਬਰਸੀ ਸੰਬੰਧੀ 20 ਜੂਨ ਨੂੰ ਹੋਣ ਜਾ ਰਹੇ ਸਮਾਗਮ ਵਿਚ ਹੁੰਮ-ਹੁੰਮਾ ਕੇ ਦਰਸ਼ਨ ਦੇਣ |