ਤਰਨਾ ਦਲ ਦੇ 12ਵੇਂ ਮੁਖੀ ਬਾਬਾ ਬਿਸ਼ਨ ਸਿੰਘ ਦੀ ਬਰਸੀ ਸੰਬੰਧੀ ਮੁੱਖ ਸਮਾਗਮ ਅੱਜ
ਅਜੀਤ ਡੈਸਕ
20-06-2025
ਇਸ ਮੌਕੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ 20 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ, ਸ਼ਾਮ ਨੂੰ ਮਹੱਲਾ ਸਜਾਇਆ ਜਾਵੇਗਾ, ਜਿਸ ਵਿਚ ਨਿਹੰਗ ਸਿੰਘ ਫੌਜਾਂ ਵਲੋਂ ਘੋੜ ਸਵਾਰੀ, ਨੇਜੇਬਾਜੀ ਅਤੇ ਗਤਕੇਬਾਜੀ ਦੇ ਜੌਹਰ ਦਿਖਾਉਣਗੇ | ਉਨ੍ਹਾਂ ਨੇ ਸਮੂਹ ਸੰਗਤਾਂ ਨੂੰ 20 ਜੂਨ ਨੂੰ ਬਰਸੀ ਸਮਾਗਮਾਂ ਵਿਚ ਹੁੰਮ ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ |
ਇਸ ਮੌਕੇ ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਜਗੀਰ ਸਿੰਘ ਭੰਬੋਈ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਸੁੱਖਾ ਸਿੰਘ ਭੰਬੋਈ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਭਗਵਾਨ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ (ਹੋਲਸੇਲਜ਼ ਨੀਡਜ), ਜਥੇ. ਜਰਨੈਲ ਸਿੰਘ ਚੀਮਾਬਾਠ, ਅੰਮਿ੍ਤਪਾਲ ਸਿੰਘ, ਬਾਬਾ ਜੈਮਲ ਸਿੰਘ ਗੋਇੰਦਵਾਲ ਸਾਹਿਬ, ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮਾ: ਜੁਝਾਰ ਸਿੰਘ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਰਵਿੰਦਰ ਸਿੰਘ ਰਵੀ ਚੀਮਾ, ਸਰਪੰਚ ਸਰਬਜੀਤ ਸਿੰਘ ਸੰਧੂ, ਚਰਨ ਸਿੰਘ ਚੰਨਾ ਪਹਿਲਵਾਨ, ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ ਕਥਾ ਵਾਚਕ ਅਤੇ ਹੋਰ ਹਾਜ਼ਰ ਸਨ |