16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਾਬਕਾ ਵਿਧਾਇਕ ਭਲਾਈਪੁਰ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 21-06-2025
ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਬੀਤੇ ਰਾਤ ਪ੍ਰਤਾਪ ਸਿੰਘ ਬਾਜਵਾ (ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ) ਦੇ ਨਾਲ ਨੇ ਰਾਤ ਦੇ ਖਾਣੇ ਦੌਰਾਨ ਅਹਿਮ ਮੁਲਾਕਾਤ ਕੀਤੀ | ਭਲਾਈਪੁਰ ਨੇ ਸ: ਬਾਜਵਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਆ ਰਹੀਆਂ 2027 ਦੀਆਂ ਚੋਣਾਂ ਲਈ ਵਰਕਰਾਂ ਵਿਚ ਬਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਸੁਖਵਿੰਦਰ ਸਿੰਘ ਡੈਨੀ (ਜਰਨਲ ਸਕੱਤਰ/ਇੰਚਾਰਜ ਦਿੱਲੀ ਕਾਂਗਰਸ ਕਮੇਟੀ), ਹਰਪ੍ਰਤਾਪ ਸਿੰਘ ਅਜਨਾਲਾ (ਸਾਬਕਾ ਵਿਧਾਇਕ/ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ), ਹਰਮਿੰਦਰ ਸਿੰਘ ਗਿੱਲ (ਸਾਬਕਾ ਵਿਧਾਇਕ/ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ), ਸੁਨੀਲ ਦੱਤੀ (ਸਾਬਕਾ ਵਿਧਾਇਕ), ਜੋਗਿੰਦਰਪਾਲ ਢੀਂਗਰਾ, ਵਿਕਾਸ ਸੋਨੀ ਐੱਮ. ਸੀ. ਅੰਮਿ੍ਤਸਰ, ਜਤਿੰਦਰ ਸਿੰਘ ਸੋਨੂੰ ਪ੍ਰਧਾਨ ਬੀ. ਸੀ. ਸੈੱਲ ਅੰਮਿ੍ਤਸਰ ਦਿਹਾਤੀ, ਜਗਦੀਪ ਸਿੰਘ ਮਾਨ ਪੀ. ਏ., ਸੋਨੂੰ ਬਾਜਵਾ ਸਮੇਤ ਹੋਰ ਵੀ ਸਾਥੀ ਮੌਜੂਦ ਸਨ |
ਪਿਛਲੀ ਖ਼ਬਰ ਸ਼ਹੀਦ ਬਾਬਾ ਵਸਾਵਾ ਸਿੰਘ ਸੋਢੀ ਦੀ ਯਾਦ 'ਚ ਜੋੜ ਮੇਲਾ 24 ਨੂੰ ਅਗਲੀ ਖ਼ਬਰ ਲੱਕੜ ਦਾ ਕੰਮ ਕਰਦੇ ਵਿਅਕਤੀ ਦਾ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।