ਚੋਗਾਵਾਂ, 20 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਵਿਖੇ ਭੇਦਭਰੀ ਹਾਲਤ 'ਚ ਬੱਚਾ ਲਾਪਤਾ ਹੋ ਜਾਣ ਦੀ ਖ਼ਬਰ ਹੈ | ਇਸ ਸੰਬੰਧੀ ਬੱਚੇ ਦੇ ਪਿਤਾ ਰੇਸ਼ਮ ਸਿੰਘ ਪਿੰਡ ਖਿਆਲਾ ਨੇ ਦੱਸਿਆ ਕਿ ਬੀਤੀ 3 ਜੂਨ ਨੂੰ ਉਨ੍ਹਾਂ ਦਾ ਪੁੱਤਰ ਪਿ੍ੰਸ (13) ਇਤਿਹਾਸਕ ਪਿੰਡ ਬਰਾੜ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਿਆ ਪਰ ਵਾਪਸ ਨਹੀਂ ਆਇਆ | ਅਸੀਂ ਉਸਦੀ ਆਸੇ-ਪਾਸੇ ਤੇ ਰਿਸ਼ਤੇਦਾਰਾਂ ਤੋਂ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਪਤਾ ਨਹੀਂ ਲੱਗਾ | ਇਸ ਸੰਬੰਧੀ ਪੁਲਿਸ ਚੌਂਕੀ ਰਾਮ ਤੀਰਥ ਵਿਖੇ ਲਿਖਤੀ ਦਰਖਾਸਤ ਦਿੱਤੀ ਹੈ | ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੱਚੇ ਦੀ ਭਾਲ ਕੀਤੀ ਜਾਵੇ | ਦਿਨ ਦਿਹਾੜੇ ਬੱਚੇ ਦਾ ਇਸ ਤਰ੍ਹਾਂ ਲਾਪਤਾ ਹੋਣ ਕਰਕੇ ਪਿੰਡ ਦੇ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ |