16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕਿਸਾਨ ਭਲਾਈ ਲਈ ਸਹੂਲਤਾਂ ਬਿਨਾਂ ਦੇਰੀ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣ- ਮੰਤਰੀ ਧਾਲੀਵਾਲ

ਅਜੀਤ ਡੈਸਕ 21-06-2025
ਜਗਦੇਵ ਕਲਾਂ, 20 ਜੂਨ (ਸ਼ਰਨਜੀਤ ਸਿੰਘ ਗਿੱਲ)-ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਖੇਤੀਬਾੜੀ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਜਤਿੰਦਰ ਸਿੰਘ ਗਿੱਲ, ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ, ਚੀਫ਼ ਡਾ. ਤਜਿੰਦਰ ਸਿੰਘ, ਖੇਤੀਬਾੜੀ ਅਧਿਕਾਰੀ ਪ੍ਰਭਦੀਪ ਸਿੰਘ ਗਿੱਲ ਤੇ ਹੋਰ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਜਗਦੇਵ ਕਲਾਂ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਵਿਚਾਰ ਚਰਚਾ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਨਾਲ ਸੰਬੰਧਿਤ ਕਿਸਾਨਾਂ ਦੀ ਭਲਾਈ ਲਈ ਮਿਲਦੀ ਹਰ ਸਹੂਲਤ ਯੋਗ ਪ੍ਰਣਾਲੀ ਰਾਹੀਂ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਤੱਕ ਪਹੁੰਚਾਈ ਜਾਵੇ | ਉਨ੍ਹਾਂ ਕਿਹਾ ਕਿ ਜੋ ਵੀ ਸਾਡੇ ਕਿਸਾਨਾਂ ਦੇ ਨਾਲ ਧੋਖਾਧੜੀ ਜਾਂ ਗੜਬੜੀ ਕਰੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਹਾਜ਼ਰ ਖੇਤੀਬਾੜੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਕਿਸਾਨਾਂ ਲਈ ਜਿਹੜੀਆਂ ਵੀ ਸਕੀਮਾਂ ਜਾਂ ਸਹੂਲਤਾਂ ਸਰਕਾਰ ਵਲੋਂ ਆਉਂਦੀਆਂ ਹਨ, ਉਹ ਯੋਗ ਪ੍ਰਣਾਲੀ ਰਾਹੀਂ ਕਿਸਾਨਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਮੌਕੇ ਚੇਅਰਮੈਨ ਬਲਦੇਵ ਸਿੰਘ, ਹੈੱਡਮਾਸਟਰ ਸਰਬਜੋਤ ਸਿੰਘ ਵਿਛੋਆ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਬਿਸ਼ਨ ਸਿੰਘ ਦੇ ਜੱਦੀ ਪਿੰਡ ਵਡਾਲਾ ਕਲਾਂ ਵਿਖੇ ਵੀ ਨਗਰ ਵਾਸੀਆਂ ਨੇ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਪ੍ਰੋਗਰਾਮ 27 ਨੂੰ- ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।