ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ 31ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ ਵਿਖੇ ਵੀ ਸ਼ਰਧਾ ਪੂਰਵਕ ਮਨਾਈ ਗਈ | ਸਵੇਰੇ ਬੱਸ ਅੱਡ ਵਡਾਲਾ ਕਲਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ | ਬਾਬਾ ਅੰਗਰੇਜ ਸਿੰਘ ਗ੍ਰੰਥੀ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਨੇ ਪੁੱਜ ਕੇ ਸੇਵਾਦਾਰਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਇਸ ਮੌਕੇ ਡਾ: ਪਰਮਜੀਤ ਸਿੰਘ ਵਡਾਲਾ, ਚਰਨ ਸਿੰਘ ਚੰਨਾ ਪਹਿਲਵਾਨ (ਭਤੀਜਾ ਬਾਬਾ ਮੱਖਣ ਸਿੰਘ), ਬਾਬਾ ਗੁਰਨਾਮ ਸਿੰਘ (ਪੋਤਰਾ ਬਾਬਾ ਬਿਸ਼ਨ ਸਿੰਘ), ਸੁਖਜੀਤ ਸਿੰਘ ਚਾਹਲ, ਹੀਰਾ ਸਿੰਘ ਸਟਿੱਕਰਾਂ ਵਾਲੇ, ਮੰਗਲ ਸਿੰਘ, ਮਲਕੀਤ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ ਹਲਵਾਈ, ਸਤਪਾਲ ਸਿੰਘ ਬੱਲ ਕਰਿਆਨੇ ਵਾਲੇ, ਡਾ: ਸੰਦੀਪ ਸਿੰਘ, ਡਾ: ਅਮਰੀਕ ਸਿੰਘ, ਕਸ਼ਮੀਰ ਸਿੰਘ ਹਲਵਾਈ, ਅਮਰੀਕ ਸਿੰਘ ਮੋਟਰਾਂ ਵਾਲੇ, ਦਵਿੰਦਰ ਸਿੰਘ ਹਲਵਾਈ, ਦਲਜੀਤ ਸਿੰਘ ਗੋਪੀ, ਸਕੱਤਰ ਸਿੰਘ, ਸੁੱਖਾ ਸਿੰਘ ਅਤੇ ਹੋਰਨਾਂ ਨੇ ਹਾਜ਼ਰੀ ਭਰੀ |