16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਵੱਡਾ ਗੁਰਦੁਆਰਾ ਸਾਹਿਬ ਵਡਾਲਾ ਖੁਰਦ ਵਿਖੇ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ

ਅਜੀਤ ਡੈਸਕ 21-06-2025
ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਵਡਾਲਾ ਖੁਰਦ ਦੇ ਵੱਡੇ ਗੁੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਦਿਸ਼ਾ ਨਿਰਦੇਸ਼ਾਂ ਹੇਠ, ਬੱਚਿਆਂ ਦਾ ਇਕ 7 ਰੋਜਾ ਗੁਰਮਤਿ ਸਮਰ ਕੈਂਪ ਲਾਇਆ ਗਿਆ, ਜਿਸਦੀ ਕਿ ਅੱਜ ਸਫਲਤਾ ਪੂਰਵਕ ਸਮਾਪਤੀ ਕੀਤੀ ਗਈ ਅਤੇ ਬੱਚਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਪ੍ਰਚਾਰਕ ਭਾਈ ਜੱਜ ਸਿੰਘ ਮਿਸ਼ਨਰੀ, ਭਾਈ ਹਰਪ੍ਰੀਤ ਸਿੰਘ ਜੇਠੂਵਾਲ ਢਾਡੀ ਜਥਾ, ਭਾਈ ਮੰਗਦੀਪ ਸਿੰਘ, ਗ੍ਰੰਥੀ ਭਾਈ ਅਮਰੀਕ ਸਿੰਘ ਨੇ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ | ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਗਈ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਮੌੜੇ ਕਲਾਂ 'ਚ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਚਾਇਤ ਵਲੋਂ ਕੀਤੀ ਨਾਜਾਇਜ਼ ਉਸਾਰੀ ਚੁਕਵਾਉਣ ਲਈ ਸਾਬਕਾ ਪੰਚ ਦਰ-ਦਰ ਭਟਕਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।