16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਿੰਡ ਮੌੜੇ ਕਲਾਂ 'ਚ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 21-06-2025
ਚੋਗਾਵਾਂ, 20 ਜੂਨ (ਗੁਰਵਿੰਦਰ ਸਿੰਘ ਕਲਸੀ)-ਇਤਿਹਾਸਕ ਗੁਰਦੁਆਰਾ ਕੰਗਾਂ ਵਾਲਾ ਖੂਹ ਪਿੰਡ ਮੌੜੇ ਕਲਾਂ ਵਿਖੇ ਧੰਨ-ਧੰਨ ਬਾਬਾ ਵੱਡੇਵਰ ਸਾਹਿਬ ਦੀ ਯਾਦ ਵਿਚ ਗੁਰਮਤਿ ਸਮਾਗਮ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਰਾਜਨ ਸਿੰਘ ਮੋੜੇ ਕਲਾਂ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਮਤਿ ਸਮਾਗਮ ਵਿਚ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ, ਸੰਤ ਬਾਬਾ ਤਰਲੋਕ ਸਿੰਘ ਮੁਖੀ ਖਿਆਲੇ ਵਾਲੇ, ਬਾਬਾ ਰਘੁਬੀਰ ਖਿਆਲੇ ਵਾਲੇ, ਜਥੇ: ਬਾਬਾ ਨਾਹਰ ਸਿੰਘ ਸਾਧ, ਬਾਬਾ ਸ਼ਮਸ਼ੇਰ ਸਿੰਘ ਭਿੱਟੇਵੱਡ ਵਾਲੇ, ਬਾਬਾ ਸੁਖਦੇਵ ਸਿੰਘ, ਬਾਬਾ ਸੁਲੱਖਣ ਸਿੰਘ ਪੰਜਵੜ, ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਜੋਗਿੰਦਰ ਸਿੰਘ ਲੋਪੋਕੇ ਆਦਿ ਨੇ ਹਾਜ਼ਰੀਆਂ ਭਰੀਆਂ | ਉਪਰੰਤ ਸਜੇ ਧਾਰਮਿਕ ਦੀਵਾਨ ਵਿਚ ਭਾਈ ਬਲਬੀਰ ਸਿੰਘ ਪਾਰਸ ਦਾ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਸੌੜੀਆਂ ਦਾ ਕਵੀਸ਼ਰੀ ਜਥਾ ਅਤੇ ਭਾਈ ਸੁਖਰਾਜ ਸਿੰਘ ਅਜ਼ਾਦ ਚੋਗਾਵਾਂ ਦੇ ਕਵੀਸ਼ਰੀ ਜਥੇ ਨੇ ਜੁੜੀ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸ਼ਾਮ ਨੂੰ ਬਾਬਾ ਨਾਮਦੇਵ ਕਬੱਡੀ ਕਲੱਬ ਘੁਮਾਣ ਅਤੇ ਬਾਬਾ ਬੁੱਢਾ ਸਾਹਿਬ ਕਬੱਡੀ ਕਲੱਬ ਰਮਦਾਸ ਦੀਆਂ ਟੀਮਾਂ ਵਿਚਕਾਰ ਫਸਵੇਂ ਮੁਕਾਬਲੇ ਹੋਏ ਤੇ ਦਲ ਪੰਥ ਵਲੋਂ ਮਹੱਲਾ ਖੇਡਿਆ ਗਿਆ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਵਡਾਲਾ ਖੁਰਦ ਵਿਖੇ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।