16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅਜੀਤ ਡੈਸਕ 21-06-2025
ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸਥਿਤ ਪਾਰਟੀ ਦਫ਼ਤਰ ਵਿਖੇ ਲਗਾਏ ਲੋਕ ਦਰਬਾਰ ਵਿਚ ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਨਾਲ ਸਾਂਝੇ ਕੰਮ ਕਰਵਾਉਣ ਲਈ ਵਿਚਾਰ ਚਰਚਾ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਇਸ ਦੌਰਾਨ ਗੱਲਬਾਤ ਕਰਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕ ਦਰਬਾਰ ਰਾਹੀਂ ਅਸੀਂ ਜਿੱਥੇ ਲੋਕਾਂ ਦੇ ਨਿੱਜੀ ਕੰਮ ਅਤੇ ਸ਼ਿਕਾਇਤਾਂ ਦਾ ਹੱਲ ਕਰਦੇ ਹਾਂ, ਉੱਥੇ ਪਿੰਡਾਂ ਦੇ ਲੋਕਾਂ ਵਲੋਂ ਲਿਆਂਦੇ ਸਾਂਝੇ ਕੰਮਾਂ ਨੂੰ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਬੈਠ ਕੇ ਵਿਚਾਰਿਆ ਜਾਂਦਾ ਹੈ | ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਮੌਕਿਆਂ ਉੱਤੇ ਆਪਣੇ ਪਿੰਡਾਂ ਦੇ ਵੱਧ ਤੋਂ ਵੱਧ ਸਾਂਝੇ ਕੰਮ ਲੈ ਕੇ ਆਉਣ ਤਾਂ ਜੋ ਆਪਾਂ ਰਲ ਮਿਲ ਕੇ ਹਲਕੇ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰ ਸਕੀਏ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਓ. ਐੱਸ. ਡੀ. ਗੁਰਜੰਟ ਸਿੰਘ ਸੋਹੀ, ਬੀ. ਡੀ. ਪੀ. ਓ. ਅਜਨਾਲਾ ਸਿਤਾਰਾ ਸਿੰਘ ਵਿਰਕ, ਡੀ. ਐੱਸ. ਪੀ. ਗੁਰਵਿੰਦਰ ਸਿੰਘ ਔਲਖ, ਐੱਸ. ਐੱਚ. ਓ. ਇੰਸ: ਮੁਖ਼ਤਿਆਰ ਸਿੰਘ, ਐੱਸ. ਐੱਚ. ਓ. ਇੰਸ: ਗਗਨਦੀਪ ਸਿੰਘ, ਐੱਸ. ਐੱਚ. ਓ. ਰਮਦਾਸ ਸਬ-ਇੰਸਪੈਕਟਰ ਆਗਿਆਪਾਲ ਸਿੰਘ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ, ਯੂਥ ਪ੍ਰਧਾਨ ਅਮਰ ਸੰਧੂ, ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ, ਸ਼ਿਵਦੀਪ ਸਿੰਘ ਚਾਹਲ, ਲਵਕਰਨ ਸਿੰਘ ਭੱਖਾ, ਸਰਪੰਚ ਸੁਖਦੇਵ ਸਿੰਘ ਮਲਵਈ ਉੱਗਰ ਔਲਖ, ਸਰਪੰਚ ਜਗਰੂਪ ਸਿੰਘ ਮੱਧੂਛਾਂਗਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਸੂਫੀਆਂ ਵਿਖੇ ਗੁਰਮਤਿ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਮੌੜੇ ਕਲਾਂ 'ਚ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।