16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਿੰਡ ਸੂਫੀਆਂ ਵਿਖੇ ਗੁਰਮਤਿ ਕੈਂਪ ਲਗਾਇਆ

ਅਜੀਤ ਡੈਸਕ 21-06-2025
ਗੱਗੋਮਾਹਲ, 20 ਜੂਨ (ਬਲਵਿੰਦਰ ਸਿੰਘ ਸੰਧੂ)-ਬੱਚਿਆ ਨੂੰ ਸਿੱਖੀ ਨਾਲ ਜੋੜਨ ਦੇ ਮਨੋਰਥ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ, ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ, ਮਾ: ਅਮਰੀਕ ਸਿੰਘ ਵਿਛੋਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਸੂਫੀਆਂ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿਚ ਬੱਚਿਆਂ ਨੇ ਵੱਡੀ ਗਿਣਤੀ ਅੰਦਰ ਭਾਗ ਲਿਆ | ਕੈਂਪ ਦੌਰਾਨ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਤੇ ਭਾਈ ਦਲਜੀਤ ਸਿੰਘ ਵਿਛੋਆ ਵਲੋਂ ਬੱਚਿਆਂ ਨੂੰ ਗੁਰਬਾਣੀ, ਗੁਰ ਇਤਿਹਾਸ, ਸਿੱਖ ਰਹਿਤ ਮਰਿਯਾਦਾ, ਗੁਰਮਤਿ ਸਿਧਾਂਤਾਂ ਤੇ ਵਾਤਾਵਰਨ ਦੀ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ | ਇਸ ਸਮੇਂ ਬੱਚਿਆਂ ਦੇ ਇਤਿਹਾਸ ਬਾਰੇ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਅਵਲ ਆਏ ਬੱਚਿਆਂ ਨੂੰ ਅਕਾਲੀ ਆਗੂ ਮੁਖਤਾਰ ਸਿੰਘ ਸੂਫੀਆਂ, ਸ਼੍ਰੋਮਣੀ ਕਮੇਟੀ ਸਾਬਕਾ ਸਕੱਤਰ ਕਰਮਬੀਰ ਸਿੰਘ, ਇੰਸ: ਪਰਮਿੰਦਰ ਸਿੰਘ ਸੂਫੀਆਂ, ਪ੍ਰਚਾਰਕ ਬਲਕਾਰ ਸਿੰਘ ਅਜਨਾਲਾ ਤੇ ਦਲਜੀਤ ਸਿੰਘ ਵਿਛੋਆ ਵਲੋਂ ਸਨਮਾਨ ਚਿੰਨ, ਮੈਡਲ ਤੇ ਸਰਟੀਫਿਕੇਟਾਂ ਨਾਲ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਬਾਬਾ ਨਿਸ਼ਾਨ ਸਿੰਘ, ਬੀਬੀ ਹਰਮੀਤ ਕੌਰ, ਪਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਇੰਚਾ: ਬਲਬੀਰ ਸਿੰਘ, ਸਮੂਹ ਬੱਚਿਆਂ ਤੇ ਗੁਰਦੁਆਰਾ ਕਮੇਟੀ ਨਾਲ ਪਿੰਡ ਦੀ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਮਜੀਠੇ ਹਲਕੇ 'ਚ ਹੋਈ ਰੈਲੀ ਨੇ ਛੇੜੀ ਸਿਆਸੀ ਹਲਕਿਆਂ 'ਚ ਚਰਚਾ- ਭੀਲੋਵਾਲ ਮਜੀਠਾ ਹਲਕੇ ਨੇ ਸੱਚਰ ਦੀ ਅਗਵਾਈ 'ਤੇ ਲਗਾਈ... ਅਗਲੀ ਖ਼ਬਰ ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।