16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪੀਰ ਬਾਬਾ ਬੋਦੇ ਸ਼ਾਹ ਦਾ ਸਾਲਾਨਾ ਮੇਲਾ ਕਰਵਾਇਆ ਅਮਨਦੀਪ ਕੌਰ ਧਾਲੀਵਾਲ ਤੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਮੇਲੇ 'ਚ ਭਰੀ ਹਾਜ਼ਰੀ

ਅਜੀਤ ਡੈਸਕ 21-06-2025
ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ-8 ਵਿਚ ਸਥਿਤ ਦਰਗਾਹ ਪੀਰ ਬਾਬਾ ਬੋਦੇ ਸ਼ਾਹ ਦੀ ਯਾਦ ਵਿਚ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਉਰਸ ਤੇ ਮੇਲਾ ਸ਼ਰਧਾ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਸਮੇਂ ਅਮਨਦੀਪ ਕੌਰ ਧਾਲੀਵਾਲ ਸਿੱਖਿਆ ਕੋਆਰਡੀਨੇਟਰ ਵਲੋਂ ਚਾਦਰ ਚੜ੍ਹਾਉਣ ਦੀ ਰਸਮ ਅਦਾ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਸੰਗਤਾਂ ਨੂੰ ਮੇਲੇ ਦੀ ਮੁਬਾਰਕਬਾਦ ਦਿੱਤੀ | ਉਪਰੰਤ ਦੇਰ ਸ਼ਾਮ ਨੂੰ ਸਜਾਈ ਸੁਰਾਂ ਦੀ ਮਹਿਫ਼ਲ ਦੌਰਾਨ ਪੰਜਾਬ ਦੇ ਨਾਮਵਰ ਸੂਫ਼ੀ ਗਾਇਕ ਯਾਸਿਰ ਹੁਸੈਨ, ਅਜਨਾਲਾ ਦੇ ਨਾਮੀ ਗਾਇਕ ਕੌਸ਼ਲਦੀਪ ਅਤੇ ਰਾਣਾ ਛੱਲਾ ਵਲੋਂ ਆਪਣੀ ਕਲਾ ਦੇ ਜਲਵੇ ਬਖੇਰਦਿਆਂ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ | ਇਸ ਮੌਕੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਸਮੂਹ ਸੰਗਤਾਂ ਨੂੰ ਪੀਰ ਬਾਬਾ ਬੋਦੇ ਸ਼ਾਹ ਦੇ ਸਾਲਾਨਾ ਉਰਸ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਪੀਰ ਬਾਬਾ ਬੋਦੇ ਸ਼ਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਵਿੰਦਰ ਕੁਮਾਰ ਪੁਰੀ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਅਮਨਦੀਪ ਕੌਰ ਧਾਲੀਵਾਲ ਤੇ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਗਾਇਕਾਂ ਅਤੇ ਮੇਲੇ ਵਿਚ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਮੇਲੇ ਵਿਚ ਪਹੁੰਚੀਆਂ ਸਮੂਹ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ | ਇਸ ਮੌਕੇ ਕਾਂਗਰਸੀ ਆਗੂ ਜੁਗਰਾਜ ਸਿੰਘ ਅਜਨਾਲਾ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ, ਕੌਂਸਲਰ ਰਾਜਬੀਰ ਕੌਰ ਚਾਹਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਐਡਵੋਕੇਟ ਸੰਦੀਪ ਕੌਸ਼ਲ, ਸ਼ਿਵਦੀਪ ਸਿੰਘ ਚਾਹਲ, ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਵਿਨੋਦ ਅਰੋੜਾ, ਵਾਈਸ ਪ੍ਰਧਾਨ ਅਸ਼ੀਸ਼ ਮਰਵਾਹਾ, ਮਿੱਕੀ ਨਿੱਝਰ, ਬੰਟੀ ਸ਼ਾਹ ਅਜਨਾਲਾ, ਤਰੁਣ ਹੈਪੀ, ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਬੀਬੀ ਗੁਰਦੀਪ ਕੌਰ, ਸੁਖਦੇਵ ਸਰੀਨ, ਜੈਪਾਲ ਸ਼ਰਮਾ, ਤਰੁਣ ਕੁਮਾਰ ਹੈਪੀ ਸ਼ਾਹ, ਕੁਲਦੀਪ ਕੁਮਾਰ ਸ਼ਰਮਾ, ਗੁਲਸ਼ਨ ਕੁਮਾਰ ਠੇਕੇਦਾਰ, ਬੰਟੀ ਸ਼ਰਮਾ, ਰਜਿੰਦਰ ਕੁਮਾਰ ਟੋਨੀ, ਲੱਕੀ ਚਾਵਲਾ, ਕਾਰਤਿਕ ਸ਼ਰਮਾ ਤੇ ਅਰੁਣ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਵੈਰੋਕੋ 'ਚ ਸ਼ਾਹ ਬਖ਼ਤਿਆਰ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਮਜੀਠੇ ਹਲਕੇ 'ਚ ਹੋਈ ਰੈਲੀ ਨੇ ਛੇੜੀ ਸਿਆਸੀ ਹਲਕਿਆਂ 'ਚ ਚਰਚਾ- ਭੀਲੋਵਾਲ ਮਜੀਠਾ ਹਲਕੇ ਨੇ ਸੱਚਰ ਦੀ ਅਗਵਾਈ 'ਤੇ ਲਗਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।