16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪੰਚਾਇਤ ਨੇ ਪਾਣੀ ਦੇ ਨਿਕਾਸ ਲਈ ਛੱਪੜ ਦੀ ਸਫ਼ਾਈ ਕਰਵਾਈ

ਅਜੀਤ ਡੈਸਕ 21-06-2025
ਓਠੀਆ, 20 ਜੂਨ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਪੰਜਾਬ ਦੇ ਪਿੰਡਾਂ 'ਚ ਗੰਦੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਪਿੰਡਾਂ ਵਿਚ ਬਣੇ ਛੱਪੜਾਂ ਦੀ ਸਫ਼ਾਈ ਦਾ ਕੰਮ ਜ਼ੋਰਾਂ 'ਤੇ ਕਰਵਾਇਆ ਰਿਹਾ ਹੈ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਛੀਨਾ ਕਰਮ ਸਿੰਘ ਦੇ ਛੱਪੜ ਦੀ ਸਫ਼ਾਈ ਪਿਛਲੇ ਲੰਬੇ ਸਮੇਂ ਤੋਂ ਨਾ ਹੋਣ ਕਾਰਨ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਵਿਚ ਭਿਆਨਕ ਬਿਮਾਰੀਆਂ ਦਾ ਡਰ ਸੀੇ | ਪਿੰਡ ਦੀ ਪੰਚਾਇਤ ਵਲੋਂ ਪਿੰਡ ਦੇ ਸਰਪੰਚ ਮਨਜਿੰਦਰ ਕੌਰ ਤੇ ਪਤੀ ਗੁਰਸਾਹਬ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਛੱਪੜ ਦੀ ਸਫ਼ਾਈ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਪਾਰਟੀਆਂ ਵਲੋਂ ਧੜੇਬੰਦੀ ਕਾਰਨ ਪਿੰਡ ਦੇ ਛੱਪੜ ਦੀ ਸਫਾਈ ਨਾ ਕਰਾਉਣ ਕਾਰਨ ਪਿੰਡ ਦੇ ਛੱਪੜ ਵਿਚ ਗਾਰਾ, ਬੂਟੀ ਅਤੇ ਗੰਦੇ ਪਾਣੀ ਨਾਲ ਨੱਕੋ ਨੱਕ ਭਰੇ ਛੱਪੜ ਦੀ ਸਫਾਈ ਜ਼ੋਰਾਂ 'ਤੇ ਚੱਲ ਰਹੀ ਹੈ ਅਤੇ ਇਸ ਦੀ ਜਲਦੀ ਸਫਾਈ ਕਰਕੇ ਛੱਪੜ ਨੂੰ ਨਮੂਨੇ ਦਾ ਛੱਪੜ ਬਣਾਇਆ ਜਾਵੇਗਾ | ਇਸ ਮੌਕੇ ਸਰਪੰਚ ਮਨਜਿੰਦਰ ਕੌਰ, ਸਾਹਬ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਕੌਰ, ਮੈਂਬਰ ਪਰਮਜੀਤ ਕੌਰ, ਗੁਰਸਾਹਿਬ ਸਿੰਘ, ਗੁਰਮੇਜ ਸਿੰਘ, ਬਲਵੰਤ ਸਿੰਘ, ਸਾਬੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਤਰਸਿੱਕਾ ਪਹੁੰਚੀ ਸਿਹਤ ਵਿਭਾਗ ਦੀ ਟੀਮ ਅਗਲੀ ਖ਼ਬਰ ਪਿੰਡ ਵੈਰੋਕੋ 'ਚ ਸ਼ਾਹ ਬਖ਼ਤਿਆਰ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।