16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਆਬਕਾਰੀ ਵਿਭਾਗ ਦੀ ਟੀਮ ਨੇ ਸ਼ਰਾਬ ਦੇ ਠੇਕਿਆਂ ਤੇ ਪੇਂਟ ਦੀਆਂ ਦੁਕਾਨਾਂ 'ਤੇ ਕੀਤੀ ਚੈਕਿੰਗ

ਅਜੀਤ ਡੈਸਕ 21-06-2025
ਅੰਮਿ੍ਤਸਰ, 20 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡਿਪਟੀ ਕਮਿਸ਼ਨਰ ਆਬਕਾਰੀ ਵਿਭਾਗ ਜਲੰਧਰ ਜ਼ੋਨ ਸੁਰਿੰਦਰ ਕੁਮਾਰ ਗਰਗ ਤੇ ਸਹਾਇਕ ਕਮਿਸ਼ਨਰ ਅੰਮਿ੍ਤਸਰ ਰੇਂਜ ਮਹੇਸ਼ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਾਜਾਇਜ਼ ਤੇ ਨਕਲੀ ਸ਼ਰਾਬ ਖ਼ਿਲਾਫ਼ ਆਬਕਾਰੀ ਵਿਭਾਗ ਵਲੋਂ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਵਿਭਾਗੀ ਟੀਮਾਂ ਵਲੋਂ ਸ਼ਰਾਬ ਦੇ ਠੇਕਿਆਂ ਅਤੇ ਪੇਂਟ ਆਦਿ ਦੁਕਾਨਾਂ 'ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਅੱਜ ਰਮਨ ਭਗਤ ਈ. ਟੀ. ਓ. ਅੰਮਿ੍ਤਸਰ-3 ਦੀ ਨਿਗਰਾਨੀ ਹੇਠ ਆਬਕਾਰੀ ਇੰਸਪੈਕਟਰ ਰਮਨ ਕੁਮਾਰ ਸ਼ਰਮਾ ਦੀ ਅਗਵਾਈ 'ਚ ਆਬਕਾਰੀ ਪੁਲਿਸ ਟੀਮ ਵਲੋਂ ਆਬਕਾਰੀ ਸਰਕਲ ਅਟਾਰੀ ਅਧੀਨ ਆਉਂਦੇ ਸ਼ਰਾਬ ਦੇ ਠੇਕਿਆਂ ਅਤੇ ਪੇਂਟ ਦੀਆਂ ਦੁਕਾਨਾਂ 'ਤੇ ਚੈਕਿੰਗ ਕੀਤੀ ਗਈ | ਇਸ ਸੰਬੰਧੀ ਇੰਸਪੈਕਟਰ ਰਮਨ ਸ਼ਰਮਾ ਨੇ ਦੱਸਿਆ ਕਿ ਨਾਜਾਇਜ਼ ਅਤੇ ਨਕਲੀ ਸ਼ਰਾਬ ਵਿਰੱੁਧ ਵਿਭਾਗ ਵਲੋਂ ਛੇੜੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਵਿਭਾਗੀ ਹੁਕਮਾਂ 'ਤੇ ਅੱਜ ਸ਼ਰਾਬ ਦੇ ਠੇਕਿਆਂ ਅਤੇ ਪੇਂਟ ਦੀਆਂ ਦੁਕਾਨਾਂ 'ਤੇ ਚੈਕਿੰਗ ਕੀਤੀ ਗਈ ਹੈ | ਇਸ ਦੌਰਾਨ ਠੇਕੇਦਾਰਾਂ ਨੂੰ ਸ਼ਰਾਬ ਦਾ ਰਿਕਾਰਡ ਪੂਰਾ ਰੱਖਣ ਲਈ ਜਾ ਰਿਹਾ ਹੈ | ਇਸਦੇ ਨਾਲ ਪੇਂਟ ਵਿਕਰੇਤਾਵਾਂ ਨੂੰ ਡੀ. ਨੈਚਰ ਸਪਿ੍ਟ ਬਿਨਾਂ ਲਾਈਸੈਂਸ ਦੇ ਵੇਚਣ ਨੂੰ ਲੈ ਕੇ ਚਿਤਾਵਨੀ ਵੀ ਦਿੱਤੀ ਜਾ ਰਹੀ ਹੈ |
ਪਿਛਲੀ ਖ਼ਬਰ ਆਨਲਾਈਨ ਸਰਟੀਫਕੇਟ ਪ੍ਰਾਪਤ ਕਰਨ 'ਚ ਹੋ ਰਹੀ ਹੈ ਦੇਰੀ ਅਗਲੀ ਖ਼ਬਰ ਪਿੰਡ ਤਰਸਿੱਕਾ ਦੀਆਂ ਸਟਰੀਟ ਲਾਈਟਾਂ ਬੰਦ ਹੋਣ ਕਰਕੇ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।