20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪੰਜਾਬ ਦੇ ਨੌਜਵਾਨਾਂ ਦੇ ਵਿਕਾਸ ਲਈ ਕੇਂਦਰ ਸਰਕਾਰ ਹਮੇਸ਼ਾ ਤਿਆਰ¸ਸੁਖਵਿੰਦਰ ਬਿੰਦਰਾ <br/>

ਅਜੀਤ ਡੈਸਕ 22-06-2025

ਜੈਂਤੀਪੁਰ, 21 ਜੂਨ (ਭੁਪਿੰਦਰ ਸਿੰਘ ਗਿੱਲ)-ਇੰਡੀਅਨ ਹਿਊਮਨ ਵੈਲਫੇਅਰ ਸੋਸਾਇਟੀ ਦੇ ਪ੍ਰੋਜੈਕਟ ਹੈੱਡ ਮਨੋਹਰ ਸਿੰਘ ਰੰਧਾਵਾ ਨੇ ਸੁਖਵਿੰਦਰ ਸਿੰਘ ਬਿੰਦਰਾ ਮੈਂਬਰ ਐੱਨ. ਆਈ. ਐੱਸ., ਸਪੈਸ਼ਲ ਮੈਂਬਰ, ਐੱਨ. ਸੀ. ਸੀ. ਡੀ. ਆਰ., ਸੋਸ਼ਲ ਜਸਟਿਸ ਅਤੇ ਐਮਪਾਵਰਮੈਂਟ ਮਨਿਸਟਰੀ ਭਾਰਤ ਸਰਕਾਰ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਸ: ਬਿੰਦਰਾ ਨੇ ਇੰਡੀਅਨ ਹਿਊਮਨ ਵੈਲਫੇਅਰ ਸੋਸਾਇਟੀ ਵਲੋਂ ਚਲਾਏ ਜਾ ਰਹੇ ਪ੍ਰੋਜੈਕਟਾ ਦੀ ਸ਼ਲਾਘਾ ਕੀਤੀ | ਮਨੋਹਰ ਸਿੰਘ ਵਲੋਂ ਪੰਜਾਬ ਵਿਚਲੇ ਨੌਜਵਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਪੰਜਾਬ ਵਿਚ ਹੀ ਉਦਯੋਗਿਕ ਇਕਾਈਆਂ ਲਗਾ ਕੇ ਪ੍ਰਦੇਸ਼ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਪੰਜਾਬ ਵਿਚ ਹੀ ਮੁਹੱਈਆ ਕਰਵਾਉਣ ਦੀ ਲੋੜ ਤੇ ਜ਼ੋਰ ਦੇਣ ਲਈ ਕਿਹਾ ਗਿਆ | ਇਥੇ ਇਹ ਵੀ ਵਰਨਣਯੋਗ ਹੈ ਕੇ ਸ: ਬਿੰਦਰਾ ਪਹਿਲਾਂ ਪੰਜਾਬ ਸਰਕਾਰ ਵਿਚ ਯੂਥ ਡਿਵੈਲਪਮੈਂਟ ਪੰਜਾਬ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਪੰਜਾਬ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਤੋਂ ਭਲੀ ਭਾਂਤੀ ਜਾਣੂੰ ਹਨ | ਉਨ੍ਹਾਂ ਨੇ ਸ: ਰੰਧਾਵਾ ਨੂੰ ਭਵਿੱਖ ਵਿਚ ਆਪਣਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਭਾਰਤ ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾ ਕੇ ਪੰਜਾਬ ਵਿਚ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹੋਰ ਵੀ ਯੋਜਨਾਵਾਂ ਪੰਜਾਬ ਵਿਚ ਲੈ ਕੇ ਆਉਣ ਲਈ ਭਾਰਤ ਸਰਕਾਰ ਨੂੰ ਸਿਫ਼ਾਰਸ਼ ਕਰਨਗੇ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਪੰਜਾਬ ਦੇ ਯੁਵਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ |

ਪਿਛਲੀ ਖ਼ਬਰ ਪਿੰਡ ਚੰਡੇ ਵਿਖੇ ਬਾਬਾ ਮੰਗਲ ਸਿੰਘ ਸ਼ਹੀਦ ਦੀ ਯਾਦ ਵਿਚ ਸਾਲਾਨਾ ਮੇਲਾ ਕਰਾਇਆ <br/> ਅਗਲੀ ਖ਼ਬਰ ਵਾਰਡ ਵਾਸੀਆਂ ਵਲੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਕੌਂਸਲਰ ਹੁੰਦਲ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।